22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਟਾਰ ਪਬਲਿਕ ਸਕੂਲ ਮੁਕੇਰੀਆਂ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 13-05-2026
ਮੁਕੇਰੀਆਂ, 12 ਮਈ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਨੇ ਇਸ ਸਾਲ ਦਸਵੀਂ ਜਮਾਤ ਵਿਚ 100 ਫ਼ੀਸਦੀ ਨਤੀਜਾ ਹਾਸਿਲ ਕਰਕੇ ਇਕ ਵਾਰ ਫਿਰ ਆਪਣੀ ਪ੍ਰੰਪਰਾ ਨੂੰ ਕਾਇਮ ਰੱਖਿਆ ਹੈ | ਅੰਜਲੀ (ਸਪੁੱਤਰੀ ਬਿਕਰਮ ਸਿੰਘ) ਨੇ 95.69 ਫ਼ੀਸਦੀ ਨੰਬਰ ਲੈ ਕੇ ਪਹਿਲਾ, ਬਲਜੋਤ ਸਿੰਘ (ਸਪੁੱਤਰ ਹਰਪਿੰਦਰ ਸਿੰਘ) ਨੇ 89.84 ਫ਼ੀਸਦੀ ਨਾਲ ਦੂਜਾ ਤੇ ਨਵਨੀਤ ਕੌਰ (ਸਪੁੱਤਰੀ ਸੁਨੀਲ ਕੁਮਾਰ) ਨੇ 89.07 ਫ਼ੀਸਦੀ ਨਾਲ ਤੀਸਰਾ ਸਥਾਨ ਹਾਸਿਲ ਕੀਤਾ | ਲਗਭਗ 50 ਫ਼ੀਸਦੀ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਨੰਬਰ ਪ੍ਰਾਪਤ ਕੀਤੇ | ਪਿ੍ੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਨਿਰੰਤਰ ਰਹਿਨੁਮਾਈ ਦਾ ਨਤੀਜਾ ਹੈ | ਚੇਅਰਮੈਨ ਪ੍ਰੋ. ਡੀ. ਵੀ. ਸ਼ਰਮਾ ਨੇ ਵੀ ਇਸ ਉਪਲਬਧੀ 'ਤੇ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਪ੍ਰਤੀਬੱਧ ਹੈ | ਸਕੂਲ ਸਟਾਫ਼ ਨੇ ਵੀ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਸਾਡੇ ਸਾਰੇ ਯਤਨਾਂ ਦੀ ਕਾਮਯਾਬੀ ਹੈ | ਅੰਤ 'ਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਮੀਦ ਜਤਾਈ ਗਈ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਉਚਾਈਆਂ ਨੂੰ ਛੂਹਣਗੇ |
ਪਿਛਲੀ ਖ਼ਬਰ ਐਸ. ਐਚ. ਜੀ. ਐਨ. ਗਰਲਜ਼ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ ਚੱਬੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।