22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ 'ਚ ਬਿਜਲੀ ਦੇ ਲੰਮੇ ਕੱਟਾਂ ਨੇ ਵਧਾਈ ਕਿਸਾਨਾਂ ਦੀ ਚਿੰਤਾ-ਸੰਧੂ

ਅਜੀਤ ਡੈਸਕ 13-05-2026
ਦਸੂਹਾ, 12 ਮਈ (ਕੌਸ਼ਲ)-ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਅਤੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਦੇ ਲੰਮੇ-ਲੰਮੇ ਕੱਟਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ | ਪਿੰਡਾਂ ਵਿਚ ਘੰਟਿਆਂ ਤੱਕ ਬਿਜਲੀ ਗਾਇਬ ਰਹਿਣ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਵਿਚ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਸਾਨ ਆਗੂ ਗੁਰਬਾਜ਼ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਰਹੀ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਕਿਸਾਨਾਂ ਨੂੰ ਖੇਤੀ ਲਈ ਪੂਰੀਆਂ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਪਿੰਡਾਂ 'ਚ ਬਿਜਲੀ ਦੀ ਸਥਿਤੀ ਬਹੁਤ ਹੀ ਮਾੜੀ ਬਣੀ ਹੋਈ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਬਿਜਲੀ ਸਪਲਾਈ ਸੁਚਾਰੂ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ |
ਪਿਛਲੀ ਖ਼ਬਰ ਸੁਪਰੀਮ ਕੋਰਟ 'ਚ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦੇ ਸੰਬੰਧ 'ਚ ਪ੍ਰੀ-ਲੋਕ ਅਦਾਲਤਾਂ ਲਗਾਈਆਂ... ਅਗਲੀ ਖ਼ਬਰ ਦਸੂਹਾ ਦੇ 15 ਵਾਰਡਾਂ 'ਚ ਆਮ ਆਦਮੀ ਪਾਰਟੀ ਦੀ ਹੋਵੇਗੀ ਜਿੱਤ-ਵਿਧਾਇਕ ਘੁੰਮਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।