22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਸੰਬੰਧੀ ਸਮਾਗਮ ਕਰਵਾਇਆ

ਅਜੀਤ ਡੈਸਕ 13-05-2026
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਟ੍ਰੇਨਿੰਗ ਸਕੂਲ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਜਤਿੰਦਰ ਭਾਟੀਆ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਣਜੀਤ ਸਿੰਘ, ਡੀ. ਡੀ. ਐਚ. ਓ. ਡਾ. ਕਪਿਲ ਡੋਗਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਜੱਸਲ, ਬਲਵੀਰ ਕੌਰ, ਪਿ੍ੰਸੀਪਲ ਸੁਖਵਿੰਦਰ ਕੌਰ, ਰੋਹਿਤ ਸ਼ਰਮਾ ਬੀ. ਈ. ਈ., ਮੈਡਮ ਅਮਰਪ੍ਰੀਤ ਕੌਰ, ਮਨਮੀਤ ਕੌਰ, ਰੀਤੂ, ਰਾਜਬੀਰ ਕੌਰ ਅਤੇ ਪੂਨਮ ਸ਼ਰਮਾ ਵੀ ਹਾਜ਼ਰ ਸਨ | ਇਸ ਮੌਕੇ ਸਿਵਲ ਸਰਜਨ ਡਾ. ਮਨਦੀਪ ਕਮਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਜੋਤੀ ਜਲਾ ਕੇ ਤੇ ਸਵਾਗਤੀ ਭਾਸ਼ਨ ਨਾਲ ਕੀਤੀ ਗਈ | ਇਸ ਮੌਕੇ ਡਾ. ਮਨਦੀਪ ਕਮਲ ਨੇ ਕਿਹਾ ਕਿ ਨਰਸਿੰਗ ਪੇਸ਼ਾ ਸਿਰਫ਼ ਇਕ ਨੌਕਰੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਮਾਧਿਅਮ ਹੈ | ਇਸ ਤੋਂ ਬਾਅਦ ਨਰਸਿੰਗ ਵਿਦਿਆਰਥਣਾਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਵਿਦਿਆਰਥਣਾਂ ਨੇ ਕੋਰੀਓਗ੍ਰਾਫੀ, ਕਵਿਤਾਵਾਂ ਤੇ ਸਿਹਤ ਜਾਗਰੂਕਤਾ ਸੰਦੇਸ਼ ਦੇਣ ਵਾਲੇ ਨਾਟਕਾਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਮੌਕੇ ਏ. ਐਨ. ਐਮ. ਟਰੇਨਿੰਗ ਸੈਂਟਰ ਦੀ ਪਿ੍ੰ. ਸੁਖਵਿੰਦਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਰਸਿੰਗ ਪੇਸ਼ਾ ਮਨੁੱਖਤਾ ਦੀ ਸੇਵਾ ਦਾ ਸਭ ਤੋਂ ਉੱਚਾ ਅਤੇ ਸਤਿਕਾਰਯੋਗ ਪੇਸ਼ਾ ਹੈ | ਅੰਤ 'ਚ ਵਿਦਿਆਰਥਣਾਂ ਨੂੰ ਵਧੀਆ ਪੇਸ਼ਕਾਰੀ ਲਈ ਤੋਹਫ਼ੇ ਭੇਟ ਕੀਤੇ ਗਏ |
ਪਿਛਲੀ ਖ਼ਬਰ ਸੂਬੇ 'ਚੋਂ ਤੀਸਰੇ ਸਥਾਨ 'ਤੇ ਰਹਿਣ ਵਾਲੀ ਰੀਆ ਰਾਣੀ ਦਾ ਮੁੱਖ ਮੰਤਰੀ ਵਲੋਂ ਸਨਮਾਨ 50 ਹਜ਼ਾਰ ਦਾ ਚੈੱਕ ਤੇ ਸਨਮਾਨ ਚਿੰ... ਅਗਲੀ ਖ਼ਬਰ ਸੁਪਰੀਮ ਕੋਰਟ 'ਚ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦੇ ਸੰਬੰਧ 'ਚ ਪ੍ਰੀ-ਲੋਕ ਅਦਾਲਤਾਂ ਲਗਾਈਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।