22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੂਬੇ 'ਚੋਂ ਤੀਸਰੇ ਸਥਾਨ 'ਤੇ ਰਹਿਣ ਵਾਲੀ ਰੀਆ ਰਾਣੀ ਦਾ ਮੁੱਖ ਮੰਤਰੀ ਵਲੋਂ ਸਨਮਾਨ 50 ਹਜ਼ਾਰ ਦਾ ਚੈੱਕ ਤੇ ਸਨਮਾਨ ਚਿੰਨ੍ਹ ਭੇਟ

ਅਜੀਤ ਡੈਸਕ 13-05-2026
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚ ਪੰਜਾਬ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਰੀਆ ਰਾਣੀ ਵੀ ਸ਼ਾਮਿਲ ਹੈ, ਜਿਸ ਨੇ ਉਕਤ ਨਤੀਜੇ 'ਚ ਪੰਜਾਬ 'ਚੋਂ ਤੀਜਾ ਸਥਾਨ ਹਾਸਿਲ ਕਰਕੇ ਜ਼ਿਲ੍ਹੇ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਮੁੱਖ ਮੰਤਰੀ ਪੰਜਾਬ ਵਲੋਂ ਵਿਦਿਆਰਥਣ ਰੀਆ ਰਾਣੀ ਨੂੰ 50 ਹਜ਼ਾਰ ਰੁਪਏ ਦਾ ਚੈੱਕ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਿੰਦਰਜੀਤ ਕੌਰ, ਸਕੂਲ ਦੀ ਪਿ੍ੰ: ਪਰਮਜੀਤ ਕੌਰ ਤੇ ਰੀਆ ਰਾਣੀ ਦੇ ਪਿਤਾ ਸਤਨਾਮ ਸਿੰਘ ਮਾਤਾ ਚਰਨਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ | ਇਸ ਮੌਕੇ ਕਮੇਟੀ ਮੈਂਬਰਾਨ ਅਭੈ ਸਿੰਘ, ਡਾ. ਕਰਨ ਸਿੰਘ ਚਾਵਲਾ ਤੇ ਅਵਤਾਰ ਸਿੰਘ ਕਪੂਰ ਨੇ ਪਿ੍ੰ: ਪਰਮਜੀਤ ਕੌਰ, ਵਾਇਸ ਪਿ੍ੰ: ਬਲਬੀਰ ਕੌਰ, ਸਮੂਹ ਸਟਾਫ਼, ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਕੰਢੀ ਨਹਿਰ 'ਚ ਨਹਾਉਣ ਸਮੇਂ ਨੌਜਵਾਨ ਦੀ ਡੁੱਬਣ ਨਾਲ ਮੌਤ ਅਗਲੀ ਖ਼ਬਰ ਸਿਹਤ ਵਿਭਾਗ ਨੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।