22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ

ਅਜੀਤ ਡੈਸਕ 13-05-2026
ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਹੁਸ਼ਿਆਰਪੁਰ ਦੀ ਮਹੀਨਾਵਾਰ ਉਂਕਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਂਕਾਰ ਸਿੰਘ, ਅਮਰੀਕ ਸਿੰਘ ਸੈਣੀ, ਜਗਜੀਤ ਸਿੰਘ ਜੱਸੀ, ਬਿੱਕਰ ਸਿੰਘ ਤੇ ਜੋਗਾ ਸਿੰਘ ਨੇ ਮੁਲਾਜ਼ਮ/ਪੈਨਸ਼ਰਨਜ ਦੀਆਂ ਲਟਕ ਰਹੀਆਂ ਮੰਗਾਂ ਦਾ ਜ਼ਿਕਰ ਕੀਤਾ ਅਤੇ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰਜ ਵਿਰੋਧੀ ਰਵੈਈਏ ਦੀ ਸਖ਼ਤ ਨਿਖੇਧੀ ਕੀਤੀ | ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ 18 ਫ਼ੀਸਦੀ ਡੀ. ਏ. ਰਿਲੀਜ਼ ਕੀਤਾ ਜਾਵੇ ਪਰ ਸਰਕਾਰ ਇਸ ਫ਼ੈਸਲੇ ਨੂੰ ਲਾਗੂ ਕਰਨ ਦੀ ਥਾਂ 'ਤੇ ਡਬਲ ਬੈਂਚ ਕੋਲ ਅਪੀਲ ਕਰਨ ਚਲੀ ਗਈ ਹੈ ਜੋ ਕਿ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਫ਼ੈਸਲਾ ਹੈ | ਇਸ ਮੌਕੇ ਗੁਰਦੇਵ ਸਿੰਘ, ਮੋਹਨ ਲਾਲ, ਬਲਵੀਰ ਸਿੰਘ, ਗੁਰਮੀਤ ਸਿੰਘ, ਸੰਤੋਖ ਸਿੰਘ, ਦਲਵਿੰਦਰ ਸਿੰਘ, ਕੁਲਦੀਪ ਸਿੰਘ ਸੈਣੀ, ਹਰਬੰਸ ਲਾਲ, ਅਰਜਨ ਸਿੰਘ, ਉਂਕਾਰ ਸਿੰਘ, ਸੁਰਜੀਤ ਸਿੰਘ, ਗੁਰਬਚਨ ਸਿੰਘ ਅਤੇ ਦੇਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਾਣਾ ਮੰਡੀ ਹਾਜੀਪੁਰ 'ਚ ਚੁਕਾਈ ਨਾ ਹੋਣ ਕਰਕੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਧੀਕ ਨਿਗਰਾਨ ਇੰਜੀਨੀਅਰ ਵਲੋਂ ਟੀ. ਐਸ. ਯੂ. ਆਗੂਆਂ ਨੂੰ ਮੰਗਾਂ ਦੇ ਜਲਦ ਨਿਪਟਾਰੇ ਦਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।