17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸੇ ਕਲੋਤਾ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 14-05-2026
ਨੁਸ਼ਹਿਰਾ ਪੱਤਣ, 13 ਮਈ (ਗੁਰਜੀਤ ਸਿੰਘ ਭੰਮਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿਚ ਹਰਸੇ ਕਲੋਤਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਵਰਿੰਦਰ ਕੁਮਾਰ ਭੱਟੀ ਨੇ ਦੱਸਿਆ ਕਿ ਸਕੂਲ ਦੇ 50 ਵਿਦਿਆਰਥੀ ਦਸਵੀਂ ਦੇ ਇਮਤਿਹਾਨ ਵਿਚ ਬੈਠੇ ਸਨ ਤੇ ਸਾਰੇ ਹੀ ਵਧੀਆਂ ਅੰਕ ਹਾਸਲ ਕਰਕੇ ਪਾਸ ਹੋਏ ਨ | ਇਸੇ ਤਰ੍ਹਾਂ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਵਿਦਿਆਰਥਣ ਸਿਮਰਜੀਤ ਕੌਰ ਨੇ 91 ਫ਼ੀਸਦੀ ਅੰਕਾਂ ਨਾਲ ਪਹਿਲਾ, ਸਿਮਰਨ ਨੇ 88 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਗੁਰਪ੍ਰੀਤ ਕੌਰ ਨੇ 86.4 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਵਰਿੰਦਰ ਕੁਮਾਰ ਨੇ ਸਾਰੇ ਅਧਿਆਪਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ ਮੁਕੇਰੀਆਂ ਵਿਖੇ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸੂਸਾਂ ਦੇ ਮੇਲੇ ਲਈ ਪੁਲਿਸ ਨੇ ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।