17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬਰਸੀ ਮੌਕੇ ਭੁੰਗਰਨੀ 'ਚ ਗੁਰਮਤਿ ਸਮਾਗਮ 17 ਨੂੰ

ਅਜੀਤ ਡੈਸਕ 14-05-2026
ਹੁਸ਼ਿਆਰਪੁਰ, 13 ਮਈ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਹੀਰਾ ਸਿੰਘ ਦੀ ਕੁਟੀਆ ਦੇ ਅਸਥਾਨ ਪਿੰਡ ਭੁੰਗਰਨੀ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਸੁਰਜੀਤ ਸਿੰਘ ਸ਼ੇਰਗਿੱਲ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਦੇਵ, ਸੰਤ ਬਾਬਾ ਭੂਗ ਸਿੰਘ ਦੀ ਸਾਲਾਨਾ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ 17 ਮਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਜਗਤਾਰ ਸਿੰਘ ਭੁੰਗਰਨੀ ਨੇ ਦੱਸਿਆ ਕਿ 17 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਖੁੱਲ੍ਹੇ ਪੰਡਾਲ 'ਚ ਸੰਤ ਬਾਬਾ ਜਸਵਿੰਦਰ ਸਿੰਘ ਜੰਡਿਆਲਾ ਵਾਲੇ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਬਜਵਾੜਾ ਕਲਾਂ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਬਾਬਾ ਸਰਬਜੀਤ ਸਿੰਘ ਸਾਬੀ ਠੱਕਰਵਾਲ, ਸੰਤ ਬਾਬਾ ਗੁਰਪ੍ਰੀਤ ਸਿੰਘ ਸੋਢੀ ਠੱਕਰਵਾਲ ਆਦਿ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
ਪਿਛਲੀ ਖ਼ਬਰ ਸੁਸਾਇਟੀ ਵਲੋਂ ਬਣਵਾਏ ਘਰ ਦੀਆਂ ਚਾਬੀਆਂ ਲੋੜਵੰਦ ਪਰਿਵਾਰ ਨੂੰ ਸੌਂਪੀਆਂ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਜਾਹਿਦਪੁਰ ਕਮਲੂਹ ਸਕੂਲ ਦੀ ਰਾਧਿਕਾ ਨੇ ਪੰਜਾਬ 'ਚੋਂ ਹਾਸਲ ਕੀਤਾ 21ਵਾਂ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।