17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਦਰਸ਼ਨ ਅਕਾਦਮੀ ਦਸੂਹਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 14-05-2026
ਦਸੂਹਾ, 13 ਮਈ (ਭੁੱਲਰ)- ਦਰਸ਼ਨ ਅਕਾਦਮੀ ਸੀ. ਬੀ. ਐਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਇੱਕ ਵਾਰ ਫਿਰ ਆਪਣੀ ਧਾਕ ਜਮਾਈ | ਸਕੂਲ ਦਾ ਇਸ ਵਾਰ ਫਿਰ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਸਾਰੇ ਵਿਦਿਆਰਥੀ ਵਧੀਆਂ ਅੰਕ ਪ੍ਰਾਪਤ ਕਰਕੇ ਪਾਸ ਹੋਏ | ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਨੇ ਦੱਸਿਆ ਕਾਮਰਸ ਵਿਚ ਖ਼ੁਸ਼ਬੂ ਵਿਸ਼ਵਕਰਮਾ ਨੇ 93.8 ਫ਼ੀਸਦੀ, ਰਣਜੋਤ ਸਿੰਘ ਨੇ 90 ਫ਼ੀਸਦੀ ਅਤੇ ਹਰਸ਼ਦੀਪ ਕੌਰ ਨੇ 88 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਸਾਇੰਸ ਵਿਚ ਦਲੇਰ ਸਿੰਘ ਨੇ 91 ਫ਼ੀਸਦੀ, ਮਨਪ੍ਰੀਤ ਕੌਰ ਨੇ 89 ਫ਼ੀਸਦੀ ਅਤੇ ਮਾਨਿਕ ਸ਼ਰਮਾ ਨੇ 87 ਫ਼ੀਸਦੀ ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ |
ਪਿਛਲੀ ਖ਼ਬਰ ਗਲੋਬਲ ਪਬਲਿਕ ਸਕੂਲ ਰੰਗਾ (ਭੰਗਾਲਾ) ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਤਲਵਾੜਾ ਨਗਰ ਕੌਂਸਲ ਦੇ ਦਰਜਾਚਾਰ ਠੇਕਾ ਕਰਮਚਾਰੀਆਂ ਵਲੋਂ ਦਿੱਤਾ ਜਾ ਰਿਹਾ ਧਰਨਾ 7ਵੇਂ ਦਿਨ 'ਚ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।