17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀ.ਬੀ.ਐਸ.ਈ. ਨਤੀਜਾ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਪਾਸ ਦਰ ਨਾਲ ਸ਼ਾਨਦਾਰ ਰਿਹਾ

ਅਜੀਤ ਡੈਸਕ 14-05-2026
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਸੀ.ਬੀ.ਐਸ.ਈ. ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਵਾਸਲ ਐਜੂਕੇਸ਼ਨ ਅਧੀਨ ਚੱਲ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਨੇ 100 ਫ਼ੀਸਦੀ ਪਾਸ ਦਰ ਨਾਲ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ | ਆਰਟਸ ਵਿਸ਼ਿਆਂ 'ਚ ਵਰਿੰਦਾ ਓਹਰੀ ਨੇ 98.2 ਫ਼ੀਸਦੀ ਅੰਕਾਂ ਨਾਲ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਕਾਮਰਸ ਵਿਸ਼ੇ 'ਚ ਚਹਿਲਦੀਪ ਕੌਰ ਨੇ 97.4 ਫ਼ੀਸਦੀ ਅੰਕਾਂ ਨਾਲ ਸਕੂਲ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਜਤਿਨ ਗੁਪਤਾ ਨੇ 97 ਫ਼ੀਸਦੀ ਅੰਕਾਂ ਨਾਲ ਸਕੂਲ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਅਭੀ ਕੁਮਾਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕੀਤੇ ਅਤੇ ਇਸ਼ਮੀਨ ਸੱਗੀ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਕਾਮਰਸ 'ਚ ਅਭਿਸ਼ੇਕ ਨਈਅਰ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਜਦਕਿ ਸਕੂਲ ਦੇ 23 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੀ ਪਿ੍ੰਸੀਪਲ ਸੰਗੀਤਾ ਨਿਸਤਾਂਦਰਾ ਨੇ ਕਿਹਾ ਇਹ ਸਾਡੇ ਸਕੂਲ ਲਈ ਮਾਣ ਅਤੇ ਖ਼ੁਸ਼ੀ ਦਾ ਪਲ ਹੈ ਕਿ ਸਾਡੀ ਹੋਣਹਾਰ ਵਿਦਿਆਰਥਣ ਵਰਿੰਦਾ ਓਹਰੀ ਨੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਹ ਸਫਲਤਾ ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਮਰਥਨ ਦਾ ਨਤੀਜਾ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਵਰਿੰਦਾ ਓਹਰੀ ਭਵਿੱਖ 'ਚ ਵੀ ਸਫਲਤਾ ਪ੍ਰਾਪਤ ਕਰਦੀ ਰਹੇਗੀ ਅਤੇ ਸਮਾਜ ਤੇ ਦੇਸ਼ 'ਚ ਆਪਣੇ ਪਰਿਵਾਰ ਅਤੇ ਸਕੂਲ ਦਾ ਨਾਂਅ ਰੌਸ਼ਨ ਕਰੇਗੀ | ਇਸ ਮੌਕੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ ਨੇ ਕਿਹਾ ਕਿ ਵਾਸਲ ਐਜੂਕੇਸ਼ਨ ਅਤੇ ਸਕੂਲ ਆਪਣੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਦਿਲੋਂ ਵਧਾਈ ਦਿੰਦਾ ਹੈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹੈ | ਸੰਜੀਵ ਵਾਸਲ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਅਧਿਆਪਕਾਂ ਦੇ ਮਾਰਗਦਰਸ਼ਨ ਨੂੰ ਦਿੱਤਾ ਅਤੇ ਪੁਸ਼ਟੀ ਕੀਤੀ ਕਿ ਸਫਲਤਾ ਹਮੇਸ਼ਾ
ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਨਾਲ ਜ਼ਿੰਦਗੀ 'ਚ ਅੱਗੇ ਵਧਣ ਨਾਲ ਪ੍ਰਾਪਤ ਹੁੰਦੀ ਹੈ | ਵਧੀਆ ਨਤੀਜੇ ਲਈ ਸਕੂਲ 'ਚ ਟਾੱਪਰ ਵਿਦਿਆਰਥੀਆਂ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕੇਕ ਕੱਟ ਕੇ ਮਠਿਆਈਆਂ ਦਿੱਤੀਆਂ ਗਈਆਂ | ਵਾਸਲ ਐਜੂਕੇਸ਼ਨ ਦੇ ਸੀ.ਈ.ਓ. ਰਾਘਵ ਵਾਸਲ ਨੇ ਕਿਹਾ ਕਿ ਸਕੂਲ ਦੇ ਅਧਿਆਪਕਾਂ ਨੇ ਆਪਣੇ ਅਣਥੱਕ ਯਤਨਾਂ ਰਾਹੀਂ ਵਿਦਿਆਰਥੀਆਂ ਨੂੰ ਨਾ ਸਿਰਫ਼ ਗ੍ਰੇਡਾਂ ਲਈ, ਸਗੋਂ ਜ਼ਿੰਦਗੀ ਦੇ ਸਫ਼ਰ ਦੇ ਹਰ ਪੜਾਅ ਲਈ ਤਿਆਰ ਕੀਤਾ ਹੈ | ਉਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਤੇ ਨਿਰਮਾਣ ਕਾਰਜਾਂ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਨੈਸ਼ਨਲ ਹਾਈਵੇ ਤੇ... ਅਗਲੀ ਖ਼ਬਰ ਪਿੰਡ ਕੰਧਾਲਾ ਜੱਟਾਂ ਵਿਖੇ ਵਾਪਰਿਆ ਅਸਮਾਨੀ ਬਿਜਲੀ ਦਾ ਕਹਿਰ ਘਰ ਦੀ ਛੱਤ ਪਾੜ ਕੇ ਬਿਜਲੀ ਉਪਕਰਣ ਦਾ ਕੀਤਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।