17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮਾਂ ਦਿਵਸ ਮੌਕੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਸਮਰਪਿਤ ਵਿਸ਼ੇਸ਼ ਮੁਕਾਬਲੇ

ਅਜੀਤ ਡੈਸਕ 14-05-2026
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਮਾਂ ਦਿਵਸ ਸੰਬੰਧੀ ਵਿਦਿਆਰਥੀਆਂ ਲਈ ਰਚਨਾਤਮਿਕ ਤੇ ਕਲਾਤਮਕ ਮੁਕਾਬਲੇ ਕਰਵਾਏ ਗਏ | ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ 'ਚ ਕਲਾ ਪ੍ਰਤੀ ਰੁਚੀ ਪੈਦਾ ਕਰਨਾ, ਮਾਤਾ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਉਭਾਰਨਾ ਸੀ | ਸਕੂਲ ਦਾ ਮਾਹੌਲ ਰੰਗ-ਬਿਰੰਗੀਆਂ ਸਜਾਵਟਾਂ ਤੇ ਵਿਦਿਆਰਥੀਆਂ ਦੀਆਂ ਰਚਨਾਵਾਂ ਨਾਲ ਖਿੜਿਆ ਹੋਇਆ ਨਜ਼ਰ ਆਇਆ | ਨਰਸਰੀ ਤੋਂ ਯੂ. ਕੇ. ਜੀ. ਜਮਾਤ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਕੇਕ ਕੱਟ ਕੇ ਮਾਂ ਦਿਵਸ ਮਨਾਇਆ | ਬੱਚਿਆਂ ਨੂੰ ਡਾਂਸ ਵੀ ਕਰਵਾਇਆ ਅਤੇ ਬੱਚਿਆਂ ਦੁਆਰਾ ਆਪਣੀ ਮਾਂ ਲਈ ਕਾਰਡ ਵੀ ਬਣਾਏ ਗਏ | ਪਹਿਲੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਾਰਡ ਬਣਾਉਣ ਦਾ ਮੁਕਾਬਲਾ ਕਰਵਾਇਆ | ਚੌਥੀ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਗੁਲਦਸਤਾ ਬਣਾਉਣ ਮੁਕਾਬਲਾ ਕਰਵਾਇਆ | ਸੱਤਵੀਂ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਹੈਂਗਿੰਗ ਡੈਕੋਰੇਸ਼ਨ ਚੀਜ਼ਾਂ ਦਾ ਮੁਕਾਬਲਾ ਕਰਵਾਇਆ ਗਿਆ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਤੇ ਰੁਚੀ ਨਾਲ ਭਾਗ ਲਿਆ | ਨਤੀਜਿਆਂ ਅਨੁਸਾਰ ਪਹਿਲੀ ਤੋਂ ਤੀਜੀ ਜਮਾਤ ਤੱਕ 'ਚੋਂ ਪਹਿਲਾ ਸਥਾਨ ਮਨਜੋਤ ਸਿੰਘ (ਕਲਾਸ ਦੂਸਰੀ ਬੀ ) ਨੇ ਹਾਸਲ ਕੀਤਾ, ਜਦਕਿ ਦੂਜਾ ਸਥਾਨ ਜੈਸਿਕਾ (ਕਲਾਸ ਤੀਸਰੀ) ਨੇ ਪ੍ਰਾਪਤ ਕੀਤਾ | ਚੌਥੀ ਤੋਂ ਛੇਵੀਂ ਜਮਾਤਾਂ 'ਚੋਂ ਪਹਿਲਾ ਸਥਾਨ ਚਕਸ਼ਿਕਾ ਠਾਕੁਰ (ਕਲਾਸ ਸ਼ੇਵੀ) ਨੇ ਅਤੇ ਦੂਜਾ ਸਥਾਨ ਪਰਮਿੰਦਰ ਕੌਰ (ਕਲਾਸ ਪੰਜਵੀਂ) ਨੇ ਹਾਸਿਲ ਕੀਤਾ | ਇਸੇ ਤਰ੍ਹਾਂ ਸੱਤਵੀਂ ਤੋਂ ਬਾਰ੍ਹਵੀਂ ਜਮਾਤਾਂ 'ਚੋਂ ਪਹਿਲਾ ਸਥਾਨ ਮੰਨਤ ਸੰਧੂ (ਗਿਆਰ੍ਹਵੀਂ) ਅਤੇ ਦੂਜਾ ਸਥਾਨ ਸਹਿਜਪ੍ਰੀਤ ਕੌਰ (ਬਾਰ੍ਹਵੀਂ) ਨੇ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਅਸ਼ਵਨੀ ਕੁਮਾਰ ਤੇ ਵਾਈਸ ਪਿ੍ੰਸੀਪਲ ਜਗਮੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੀਆਂ ਹਨ ਅਤੇ ਉਨ੍ਹਾਂ ਦੀ ਰਚਨਾਤਮਿਕ ਸੋਚ ਨੂੰ ਨਿਖਾਰਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਵੁੱਡਲੈਂਡ ਅਰਲੀ ਲਰਨਿੰਗ ਸੈਂਟਰ 'ਚ ਨੰਨੇ੍ਹ ਅਰਲੀ ਲਰਨਰਜ਼ ਦੀ ਫਰੂਟ ਥੀਮ ਐਕਟੀਵਿਟੀ ਕਰਵਾਈ ਅਗਲੀ ਖ਼ਬਰ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਤੇ ਹੋਰ ਵਿੱਤੀ ਮੰਗਾਂ ਲਈ ਨੂੰ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।