16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮਹਿਲਾਵਾਂ ਅਤੇ ਗਊਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ - ਜਸਬੀਰ ਕੌਰ

ਅਜੀਤ ਡੈਸਕ 14-05-2026
ਤਲਵਾੜਾ, 13 ਮਈ (ਐਚ. ਐਸ. ਮਿੱਠੂ)- ਸਮਾਜ ਸੇਵਿਕਾ ਜਸਵੀਰ ਕੌਰ ਤਲਵਾੜਾ ਵੱਲੋਂ ਡੀ.ਐੱਸ.ਪੀ ਹਰਗੁਰਦੇਵ ਸਿੰਘ ਨਾਲ ਮੁਲਾਕਾਤ ਕਰਕੇ ਮਹਿਲਾਵਾਂ ਅਤੇ ਗਊਆਂ ਨਾਲ ਜੁੜੇ ਮਹੱਤਵਪੂਰਨ ਉੱਤੇ ਚਰਚਾ ਕੀਤੀ | ਇਸ ਦੌਰਾਨ ਜਸਵੀਰ ਕੌਰ ਨੇ ਕਿਹਾ ਕਿ ਮਹਿਲਾਵਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕਈ ਵਾਰ ਮਹਿਲਾਵਾਂ ਡਰ ਜਾਂ ਸਮਾਜਿਕ ਦਬਾਅ ਕਾਰਨ ਆਪਣੀ ਆਵਾਜ਼ ਉਠਾਉਣ ਤੋਂ ਕਤਰਾਉਂਦੀਆਂ ਹਨ, ਇਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੰਵੇਦਨਸ਼ੀਲ ਰਵੱਈਆ ਬਹੁਤ ਜ਼ਰੂਰੀ ਹੈ | ਇਸ ਦੇ ਨਾਲ ਹੀ ਉਨ੍ਹਾਂ ਗਊਆਂ ਦੀ ਸੁਰੱਖਿਆ ਸੰਬੰਧੀ ਚਿੰਤਾ ਵੀ ਜਤਾਈ ਅਤੇ ਮੰਗ ਕੀਤੀ ਕਿ ਗਾਵਾਂ ਉੱਪਰ ਜ਼ੁਲਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲੇ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹਨ, ਸਗੋਂ ਸਮਾਜਕ ਅਤੇ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਂਦੇ ਹਨ | ਡੀ.ਐੱਸ.ਪੀ ਹਰਗੁਰਦੇਵ ਸਿੰਘ ਨੇ ਬੜੀ ਧੀਰਜ ਨਾਲ ਸਾਰੇ ਮੁੱਦੇ ਸੁਣੇ ਅਤੇ ਭਰੋਸਾ ਦਿਵਾਇਆ ਕਿ ਕਾਨੂੰਨ ਅਨੁਸਾਰ ਨਿਆਂ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਅਤੇ ਪਸ਼ੂਆਂ ਦੀ ਭਲਾਈ ਪ੍ਰਸ਼ਾਸਨ ਦੀ ਪਹਿਲ ਹੈ ਅਤੇ ਇਸ ਸਬੰਧੀ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਨਗਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਐਚ. ਪੀ. ਵੀ. ਟੀਕਾਕਰਨ ਸੰਬੰਧੀ ਸਿਹਤ ਵਿਭਾਗ ਨੂੰ 4000 ਕਨਸੈਂਟ ਫਾਰਮ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।