29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਤਲਵੰਡੀ ਅਰਾਈਆਂ ਵਿਖੇ ਸ਼ਹੀਦੀ ਗੁਰਪੁਰਬ ਸੰਬੰਧੀ ਵਿਸ਼ਾਲ ਸਮਾਗਮ ਕਰਵਾਉਣ ਸੰਬੰਧੀ ਮੀਟਿੰਗ

ਅਜੀਤ ਡੈਸਕ 15-05-2026
ਸ਼ਾਮਚੁਰਾਸੀ, 14 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਇਕ ਅਹਿੰਮ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ | 23 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਕਰਵਾਏ ਜਾ ਰਹੇ ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਨੇ ਦੱਸਿਆ ਕਿ ਸਮਾਗਮ 'ਚ ਪੰਥ ਦੀਆਂ ਮਹਾਨ ਧਾਰਮਿਕ ਸ਼ਖ਼ਸੀਅਤਾਂ, ਸੰਤ ਮਹਾਪੁਰਸ਼, ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਗੁਰੂ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਉਣਗੇ | ਜਿਨ੍ਹਾਂ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਹਰਜੋਤ ਸਿੰਘ ਹਜੂਰੀ ਰਾਗੀ ਸ੍ਰੀ ਕੇਸਗੜ੍ਹ ਸਾਹਿਬ, ਢਾਡੀ ਭਾਈ ਜਸਪਾਲ ਸਿੰਘ ਤਾਨ, ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਈਸ਼ਰਪੁਰੀ ਰਾੜਾ ਸਾਹਿਬ ਸ਼ਾਮਚੁਰਾਸੀ, ਕਥਾਵਾਚਕ ਭਾਈ ਵਰਿੰਦਰ ਸਿੰਘ ਦੇ ਨਾਂਅ ਪ੍ਰਮੱਖ ਹਨ |
ਪਿਛਲੀ ਖ਼ਬਰ ਸਰਕਾਰ ਨਗਰ ਕੌਂਸਲ ਦੀਆਂ ਚੋਣਾਂ ਜਿੱਤਣ ਲਈ ਸਿੱਧੇ ਤੌਰ 'ਤੇ ਧੱਕੇਸ਼ਾਹੀ 'ਤੇ ਉੱਤਰੀ-ਗਿਲਜੀਆਂ ਅਗਲੀ ਖ਼ਬਰ ਜਲ ਦੀ ਮਹੱਤਤਾ ਨੂੰ ਪਛਾਣਦੇੇ ਹੋਏ ਜਲ ਸਰੋਤਾਂ ਨੂੰ ਬਚਾਉਣਾ ਸਮੇਂ ਦੀ ਲੋੜ-ਸ਼ਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।