31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਤਲਵਾੜਾ ਵਿਖੇ ਦੋ-ਦਿਨਾ ਬਣਾਉਟੀ ਅੰਗਾਂ ਤੇ ਸਹਾਇਕ ਉਪਕਰਨਾਂ ਦੀ ਵੰਡ ਦਾ ਮੈਗਾ ਕੈਂਪ ਸ਼ੁਰੂ

ਅਜੀਤ ਡੈਸਕ 16-05-2026
ਤਲਵਾੜਾ, 15 ਮਈ (ਐੱਚ.ਐੱਸ.ਮਿੱਠੂ)- ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸ੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸੰਮਤੀ ਜੈਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਇਕ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਗਿਆ ਜਿਸ ਵਿਚ ਮਾਹਿਰ ਡਾਕਟਰਾਂ ਅਤੇ ਤਕਨੀਸ਼ੀਅਨਾਂ ਦੀ ਨਿਗਰਾਨੀ ਹੇਠ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ, ਵੀਲ੍ਹ ਚੇਅਰਜ਼, ਬਣਾਉਟੀ ਅੰਗ, ਵੈਸਾਖੀਆਂ, ਟਰਾਈ ਸਾਈਕਲ ਅਤੇ ਕੈਲੀਪਰਜ਼ ਮੌਕੇ 'ਤੇ ਹੀ ਮੁਹੱਈਆ ਕਰਵਾਏ ਗਏ | ਇਸ ਮੌਕੇ ਸਮਾਗਮ ਵਿਚ ਵਿਧਾਇਕ ਕਰਮਬੀਰ ਸਿੰਘ ਘੰੁਮਣ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਰੈੱਡ ਕਰਾਸ ਸੁਸਾਇਟੀ ਅਤੇ ਸ੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸੰਮਤੀ ਜੈਪੁਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲੋੜਵੰਦ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੁੰਦੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੂੰ ਸਹਾਇਕ ਉਪਕਰਨਾਂ ਦੀ ਲੋੜ ਹੈ, ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ | ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਮੰਗੇਸ਼ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੈਂਪ ਦੇ ਪਹਿਲੇ ਹੀ ਦਿਨ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਉਨ੍ਹਾਂ ਦੱਸਿਆ ਕਿ ਅੱਜ ਕਰੀਬ 45 ਦਿਵਿਆਂਗਜਨਾਂ ਨੇ ਇਸ ਕੈਂਪ ਦਾ ਲਾਭ ਉਠਾਇਆ ਹੈ ਅਤੇ ਉਨ੍ਹਾਂ ਨੂੰ ਲੋੜੀਂਦੇ ਸਹਾਇਕ ਸਾਧਨ ਮੁਹੱਈਆ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਇਹ ਕੈਂਪ ਕੱਲ੍ਹ ਮਿਤੀ 16 ਮਈ ਨੂੰ ਵੀ ਇਸੇ ਸਥਾਨ (ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ, ਨੇੜੇ ਬੱਸ ਸਟੈਂਡ) ਵਿਖੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰੰਤਰ ਜਾਰੀ ਰਹੇਗਾ | ਕੈਂਪ ਦਾ ਲਾਭ ਲੈਣ ਲਈ ਲੋੜਵੰਦ ਵਿਅਕਤੀ ਆਪਣੇ ਨਾਲ ਆਧਾਰ ਕਾਰਡ ਅਤੇ ਦਿਵਿਆਂਗਤਾ ਸਰਟੀਫਿਕੇਟ ਜ਼ਰੂਰ ਲੈ ਕੇ ਆਉਣ | ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸੁਨੇਹੇ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ | ਜਿਨ੍ਹਾਂ ਵੀ ਲੋੜਵੰਦ ਵਿਅਕਤੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵੀਲ੍ਹ ਚੇਅਰਜ਼, ਬਣਾਉਟੀ ਅੰਗ, ਵੈਸਾਖੀਆਂ, ਟਰਾਈ ਸਾਈਕਲ ਅਤੇ ਕੈਲੀਪਰਜ਼ ਦੀ ਲੋੜ ਹੈ, ਉਹ ਕੱਲ੍ਹ ਦੇ ਕੈਂਪ ਵਿਚ ਪਹੁੰਚ ਕੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਜ਼ਰੂਰ ਉਠਾਉਣ | ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ ਨੰਬਰ 81462 41296 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਸੰਯੁਕਤ ਸਕੱਤਰ ਅਦਿੱਤਿਆ ਰਾਣਾ, ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਾਈਸ ਚੇਅਰਮੈਨ ਰਾਜੀਵ ਬਜਾਜ ਅਤੇ ਰੈੱਡ ਕਰਾਸ ਟੀਮ ਮੌਜੂਦ ਰਹੀ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਦੀ ਟਿੱਪਰ ਨਾਲ ਟੱਕਰ, 1 ਦੀ ਮੌਤ ਅਗਲੀ ਖ਼ਬਰ ਹਿਜ਼ ਐਕਸੀਲੈਂਟ ਇੰਸਟੀਚਿਊਟਸ ਦੇ ਵਿਦਿਆਰਥੀਆਂ ਦਾ 12ਵੀਂ ਜਮਾਤ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।