ਦਸੂਹਾ, 15 ਮਈ (ਭੁੱਲਰ)-ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਦਸੂਹਾ ਦੇ 15 ਵਾਰਡਾਂ 'ਚੋਂ ਵੱਖ-ਵੱਖ ਪਾਰਟੀਆਂ ਦੇ 13 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ ਜਦਕਿ ਨਾਮਜ਼ਦਗੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ 1, ਆਜ਼ਾਦ 1, ਕਾਂਗਰਸ 9 ਤੇ ਭਾਜਪਾ ਵਲੋਂ 2 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ | ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ 16 ਮਈ ਨੂੰ ਦਸੂਹਾ ਸ਼ਹਿਰ ਦੇ ਵੱਖ-ਵੱਖ 15 ਵਾਰਡਾਂ 'ਚੋਂ ਆਮ ਆਦਮੀ ਪਾਰਟੀ ਦੇ 15 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਦਸੂਹਾ ਸ਼ਹਿਰ 'ਚ ਕੀਤੇ ਹੋਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਵੋਟ ਦੀ ਮੰਗ ਕੀਤੀ ਜਾਵੇਗੀ |