31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰੂ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 16-05-2026
ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਹਰਦਾਸਪੁਰ ਵਿਖੇ ਗੁਰਦੁਆਰਾ ਪਿੱਪਲੀ ਸਾਹਿਬ ਪਾਤਿਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ (ਸ਼ਤਾਬਦੀ) ਨੂੰ ਸਮਰਪਿਤ ਤੇ ਪਾਤਿਸ਼ਾਹੀ ਛੇਵੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 17 ਮਈ ਨੂੰ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਤਰਨਾ ਦਲ ਬਜਵਾੜਾ ਕਲਾਂ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੇਵਾਦਾਰ ਬਾਬਾ ਜਤਿੰਦਰ ਸਿੰਘ ਪਿੱਪਲੀ ਸਾਹਿਬ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਦੀਵਾਨ ਹਾਲ 'ਚ ਜਥੇਦਾਰ ਬਾਬਾ ਗੁਰਦੇਵ ਸਿੰਘ, ਸੰਤ ਬਾਬਾ ਤੇਜਾ ਸਿੰਘ ਗੁਰੂਸਰ ਖੁੱਡਾ, ਸੰਤ ਬਾਬਾ ਸਰਬਜੀਤ ਸਿੰਘ ਸਾਬੀ ਠੱਕਰਵਾਲ, ਸੰਤ ਬਾਬਾ ਗੁਰਪ੍ਰੀਤ ਸਿੰਘ ਗੋਪੀ ਠੱਕਰਵਾਲ, ਸੰਤ ਬਾਬਾ ਗੁਰਬਚਨ ਸਿੰਘ ਪੰਡਵਾ, ਸੰਤ ਬਾਬਾ ਨਿਰਮਲ ਦਾਸ ਜੋੜਾਂ, ਸੰਤ ਬਾਬਾ ਮੱਖਣ ਸਿੰਘ ਦਰੀਆਂ, ਸੰਤ ਬਾਬਾ ਸ਼ੀਤਲ ਦਾਸ ਬੋਹਣ, ਸੰਤ ਬਾਬਾ ਹਰਪ੍ਰੀਤ ਸਿੰਘ ਸ਼ੇਰਪੁਰ ਸੱਲਾ, ਸੰਤ ਬੀਬੀ ਹਰਜੀਤ ਕੌਰ ਹੁਸ਼ਿਆਰਪੁਰ, ਸੰਤ ਬਾਬਾ ਪਰਮਿੰਦਰ ਸਿੰਘ ਡਗਾਣਾ ਕਲਾਂ, ਸੰਤ ਬਾਬਾ ਮਲਕੀਅਤ ਸਿੰਘ ਬੰਗਾ, ਸੰਤ ਬਾਬਾ ਪ੍ਰਦੀਪ ਦਾਸ ਸਾਂਧਰਾ, ਸੰਤ ਬਾਬਾ ਯਾਦਵਿੰਦਰ ਜੀਤ ਸਿੰਘ ਨਡਾਲਾ, ਸੰਤ ਬਾਬਾ ਜਸਪ੍ਰੀਤ ਸਿੰਘ ਭਾਗੋਵਾਲ, ਭਾਈ ਗੁਰਦਿਆਲ ਸਿੰਘ ਲੱਖਪੁਰ ਇੰਟਰਨੈਸ਼ਨਲ ਢਾਡੀ ਜਥਾ, ਭਾਈ ਕਸ਼ਮੀਰ ਸਿੰਘ ਕਾਦਰ ਇੰਟਰਨੈਸ਼ਨਲ ਢਾਡੀ ਜਥਾ ਸੰਗਤਾਂ ਨੂੰ ਗੁਰਇਤਿਹਾਸ ਤੇ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ |
ਪਿਛਲੀ ਖ਼ਬਰ ਨਗਰ ਕੌਂਸਲ ਹਰਿਆਣਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ-ਆਦੀਆ ਅਗਲੀ ਖ਼ਬਰ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਉੜਮੁੜ 'ਚ ਵਿਦਿਆਰਥੀਆਂ ਦੀ ਸਹਾਇਤਾ ਲਈ ਸ਼ਲਾਘਾਯੋਗ ਯੋਗਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।