ਮੁਕੇਰੀਆਂ, 15 ਮਈ (ਰਾਮਗੜ੍ਹੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਲਖਵਿੰਦਰ ਸਿੰਘ ਲੱਖੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਸ਼ਿਆਰਪੁਰ ਨੇ ਜਥੇਦਾਰ ਰਵਿੰਦਰ ਸਿੰਘ ਚੱਕ ਚੇਅਰਮੈਨ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਮੁਕੇਰੀਆਂ ਦੇ ਗ੍ਰਹਿ ਵਿਖੇ ਅਕਾਲੀ ਦਲ ਮੁਕੇਰੀਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ | ਅੱਜ ਉਹ ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਦਿਸ਼ਾ ਨਿਰਦੇਸ਼ਾਂ ਹੇਠ ਪਾਰਟੀ ਦੀਆਂ ਟਿਕਟਾਂ ਲੈ ਕੇ ਇਥੇ ਪਹੁੰਚੇ ਸਨ | ਉਨ੍ਹਾਂ ਕਿਹਾ ਕਿ ਲੋਕਾਂ ਦਾ 'ਆਪ' ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ, ਉਨ੍ਹਾਂ ਦੀ ਕਹਿਣੀ ਤੇ ਕਰਨੀ ਵਿਚ ਬਹੁਤ ਅੰਤਰ ਹੈ | ਪੰਜਾਬ ਦੇ ਲੋਕ ਅੱਜ ਆਪਣੇ ਆਪ ਨੂੰ ਠਗਿਆ ਅਤੇ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ, ਉੱਥੇ ਹੀ ਬਾਦਲ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ | ਲੋਕਾਂ ਵੱਲੋਂ ਪਿਛਲੇ ਸਮੇਂ ਤੋਂ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ, ਉਹ ਇਸ ਗੱਲ ਦਾ ਸਬੂਤ ਹੈ ਕਿ ਜਿੱਥੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ, ਉੱਥੇ ਹੀ ਇਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਰਵਿੰਦਰ ਸਿੰਘ ਚੱਕ ਮੈਂਬਰ ਐਸ.ਜੀ.ਪੀ.ਸੀ., ਬਿਕਰਮ ਸਿੰਘ ਅੱਲਾ ਬਖ਼ਸ਼, ਜਥੇਦਾਰ ਕਿਰਪਾਲ ਸਿੰਘ ਗੇਰਾ, ਆਸਾ ਸਿੰਘ ਕੋਲੀਆਂ, ਈਸ਼ਰ ਸਿੰਘ ਮੰਝਪੁਰ, ਲਖਵਿੰਦਰ ਸਿੰਘ ਟਿੰਮੀ, ਹਰਮਨਜੀਤ ਸਿੰਘ ਚੱਕ, ਗੁਰਜਿੰਦਰ ਸਿੰਘ ਚੱਕ, ਜਸਵਿੰਦਰ ਸਿੰਘ ਬਿੱਟੂ, ਰਘਵੀਰ ਸਿੰਘ ਮੁੰਦਰ, ਸੌਦਾਗਰ ਸਿੰਘ ਚਨੌਰ, ਬਲਜੀਤ ਸਿੰਘ ਲਾਡੂ, ਹਰਦਿਆਲ ਸਿੰਘ ਹਿਆਤਪੁਰ, ਯੁਗਪਾਲ ਸਿੰਘ ਹੈਪੀ, ਭੁਪਿੰਦਰ ਸਿੰਘ ਪਿੰਕੀ, ਇੰਦਰਜੀਤ ਸਿੰਘ ਚੱਕ, ਭੁਪਿੰਦਰ ਸਿੰਘ ਟੋਨੀ, ਮਾਸਟਰ ਅਤਰ ਸਿੰਘ ਮੰਜਪੁਰ, ਸਤਨਾਮ ਸਿੰਘ ਫੌਜਾ, ਮਾਸਟਰ ਜਸਵੀਰ ਸਿੰਘ ਚੱਕ, ਮਨਜੀਤ ਸਿੰਘ ਚੱਕ, ਗੁਰਮੀਤ ਸਿੰਘ ਮਿੰਟੂ ਆਦਿ ਹਾਜ਼ਰ ਸਨ |