30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੂਬੋਵਾਲ 'ਚ ਬਾਬਾ ਸ੍ਰੀਚੰਦ ਦਾ ਸਮਾਗਮ ਅੱਜ

ਅਜੀਤ ਡੈਸਕ 16-05-2026
ਬੁੱਲ੍ਹੋਵਾਲ, 15 ਮਈ (ਲੁਗਾਣਾ)-ਬਾਬਾ ਸ੍ਰੀਚੰਦ ਜੀ ਦਾ 42ਵਾਂ ਸਾਲਾਨਾ ਗੁਰਮਤਿ ਸਮਾਗਮ 16 ਮਈ ਨੂੰ ਪਿੰਡ ਪੂਬੋਵਾਲ ਵਿਖੇ ਮਨਾਇਆ ਜਾ ਰਿਹਾ ਹੈ | ਇਹ ਸਾਲਾਨਾ ਸਮਾਗਮ ਸੰਤ ਬਾਬਾ ਸੰਤੋਸ਼ ਦਾਸ ਤੇ ਬਾਬਾ ਪਰਮਿੰਦਰ ਸਿੰਘ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੰਤ ਬਾਬਾ ਸੰਤੋਸ਼ ਦਾਸ ਤੇ ਬਾਬਾ ਪਰਮਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਸ੍ਰੀਚੰਦ ਜੀ ਦੇ ਅਸਥਾਨ 'ਤੇ 16 ਮਈ ਨੂੰ 8 ਵਜੇ ਪੁਰਾਤਨ ਮਰਿਆਦਾ ਅਨੁਸਾਰ ਸ੍ਰੀ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੀਆਂ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਦੇ ਭੋਗ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਖੁੱਲੇ੍ਹ ਪੰਡਾਲ 'ਚ ਧਾਰਮਿਕ ਸਮਾਗਮ ਕਰਵਾਏ ਜਾਣਗੇ |
ਝੱਲੀ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ 17 ਨੂੰ
ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਝੱਲੀ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 17 ਮਈ ਨੂੰ ਪਿੰਡ ਰਾਮਪੁਰ ਬਿਲੜੋਂ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰਬੰਧਕ ਬੀ. ਐੱਲ. ਝੱਲੀ ਨੇ ਦੱਸਿਆ ਕਿ ਇਸ ਮੌਕੇ ਪਹਿਲਾ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਇਸ ਮੌਕੇ ਗਾਇਕ ਪਵਨ ਭਾਟੀਆ ਵਲੋਂ ਮਹਾਂ ਮਾਈ ਦੀਆਂ ਭੇਟਾਂ ਦਾ ਗੁਣਗਾਨ ਕੀਤਾ ਜਾਵੇਗਾ | ਪ੍ਰਬੰਧਕਾਂ ਵਲੋਂ ਸਮੂਹ ਝੱਲੀ ਪਰਿਵਾਰਾਂ ਨੂੰ ਮੇਲੇ 'ਚ ਪਹੁੰਚਣ ਦਾ ਸੱਦਾ ਦਿੱਤਾ ਗਿਆ |
ਪਿਛਲੀ ਖ਼ਬਰ ਲੱਖਾਂ ਦੇ ਵਿਕਾਸ ਕਾਰਜਾਂ ਨਾਲ ਜਾਂਗਲੀਆਣਾ ਦੀ ਬਦਲੇਗੀ ਨੁਹਾਰ-ਡਾ. ਇਸ਼ਾਂਕ ਕੁਮਾਰ ਅਗਲੀ ਖ਼ਬਰ ਚੱਬੇਵਾਲ ਕਾਲਜ ਦਾ ਬੀ. ਕਾਮ ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।