29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਲ ਇੰਡੀਆ ਬੀ.ਐਸ.ਐਨ.ਐਲ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 16-05-2026
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਬੀ.ਐਸ.ਐਨ.ਐਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਸ਼ਕਤੀ ਮੰਦਰ (ਕੇਸ਼ੋ ਮੰਦਰ) ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਤਲਵਾੜਾ, ਦਸੂਹਾ, ਗੜ੍ਹਦੀਵਾਲਾ, ਟਾਂਡਾ, ਮਾਹਿਲਪੁਰ ਤੇ ਗੜ੍ਹਸ਼ੰਕਰ ਆਦਿ ਤੋਂ ਮੈਂਬਰਾਂ ਨੇ ਹਿੱਸਾ ਲਿਆ, ਜਿਨ੍ਹਾਂ ਦਾ ਸਾਥੀ ਜਸਵੰਤ ਸੈਣੀ ਨੇ ਸਵਾਗਤ ਕੀਤਾ | ਇਸ ਮੌਕੇ ਪੈਨਸ਼ਨਰਾਂ ਦੀਆ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਜ਼ਿਲ੍ਹਾ ਸਕੱਤਰ ਬਲਬੀਰ ਸਿੰਘ ਨੇ ਪਿਛਲੇ ਸਮੇਂ 'ਚ ਹੋਈਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਗਈ | ਇਸ ਮੌਕੇ ਮੀਤ ਪ੍ਰਧਾਨ ਪ੍ਰਦੀਪ ਕੁਮਾਰ ਤੇ ਜਸਵੰਤ ਸੈਣੀ ਨੇ ਸੰਬੋਧਨ ਕਰਦਿਆਂ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਬਾਰੇ ਐਸੋਸੀਏਸ਼ਨ ਦੇ ਦਿੱਲੀ ਹੈੱਡ ਆਫ਼ਿਸ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਪੈਨਸ਼ਨਰਾਂ ਦੀ 1 ਜਨਵਰੀ 2017 ਤੋਂ ਬਣਦੀ ਪੈਨਸ਼ਨ ਸੋਧ ਬਾਰੇ ਦਿੱਲੀ ਹਾਈਕੋਰਟ 'ਚ ਚੱਲ ਰਹੇ ਕੇਸ ਬਾਰੇ ਤੇ 1 ਜਨਵਰੀ 2026 ਤੋਂ ਬਣਦੇ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਿਲ ਰਹੇ ਮੈਡੀਕਲ ਭੱਤੇ, ਮੈਡੀਕਲ ਭੱਤੇ ਸਬੰਧੀ ਨਵੇਂ ਰੂਲਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਉਨ੍ਹਾਂ ਹਰ ਸਾਲ ਦਿੱਤੇ ਜਾਣ ਵਾਲੇ ਲਾਈਫ਼ ਸਰਟੀਫਿਕੇਟ, ਆਲ ਇੰਡੀਆ ਬੀ. ਐਸ. ਐਨ. ਐਲ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਸਰਕਲ ਦੀ 15 ਅਪ੍ਰੈਲ ਨੂੰ ਲੁਧਿਆਣਾ ਵਿਖੇ ਹੋਈ ਮੀਟਿੰਗ ਸਬੰਧੀ ਵੀ ਦੱਸਿਆ ਗਿਆ | ਇਸ ਮੌਕੇ ਬਲਬੀਰ ਸਿੰਘ ਜ਼ਿਲ੍ਹਾ ਸਕੱਤਰ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਸਰਕਾਰੀ ਸਕੂਲ ਲੜਕੀਆਂ ਵਿਖੇ 12ਵੀਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਪੈਟਰੋਲ ਤੇ ਡੀਜ਼ਲ ਦੀਆ ਕੀਮਤਾਂ ਵਧਾਉਣਾ ਲੋਕਾਂ 'ਤੇ ਬੋਝ-ਐਡ. ਰੋਹਿਤ ਜੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।