ਹਰਿਆਣਾ, 15 ਮਈ (ਹਰਮੇਲ ਸਿੰਘ ਖੱਖ)-ਕੱਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਦੀ ਪਿ੍ੰਸੀ: ਰੀਟਾ ਸੈਣੀ ਨੇ ਦੱਸਿਆ 12ਵੀਂ ਆਰਟਸ ਗਰੁੱਪ 'ਚੋਂ ਹਰਪ੍ਰੀਤ ਕੌਰ ਨੇ 440 ਨੰਬਰ ਪ੍ਰਾਪਤ ਕਰਕੇ ਪਹਿਲਾ, ਸੌਰਵ ਕੁਮਾਰ ਨੇ 435 ਨੰਬਰ ਪ੍ਰਾਪਤ ਕਰਕੇ ਦੂਜਾ ਤੇ ਗੁਰਸ਼ਰਨ ਕੌਰ ਨੇ 431 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਰੀਟਾ ਸੈਣੀ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਹੋਇਆ ਕਿਹਾ ਕਿ ਇਹ ਬੱਚਿਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਤੇ ਮਾਤਾ ਪਿਤਾ ਦੇ ਸਹਿਯੋਗ ਨਾਲ ਹੀ ਸਕੂਲ ਦਾ ਸ਼ਾਨਦਾਰ ਨਤੀਜਾ ਸੰਭਵ ਹੋ ਸਕਿਆ ਹੈ | ਇਸ ਮੌਕੇ ਸਕੂਲ ਦੇ ਸਾਬਕਾ ਪਿ੍ੰ. ਤੇ ਸਲਾਹਕਾਰ ਹਰਜਿੰਦਰ ਸਿੰਘ ਨੇ ਕਿਹਾ ਕਿ ਇਹੋ ਜਿਹੇ ਵਿਦਿਆਰਥੀ ਸਕੂਲ ਦਾ ਮਾਣ ਹਨ |