ਗੜ੍ਹਦੀਵਾਲਾ, 15 ਮਈ (ਚੱਗਰ)-ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਟਰੀਮਾਂ 'ਚ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਤੇ ਕਾਲਜ ਪਿ੍ੰ. ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਮੈਡੀਕਲ ਸਟਰੀਮ 'ਚ ਭੂਮਿਕਾ ਵਰਮਾ ਨੇ 89.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਭੂਮਿਕਾ ਅੱਤਰੀ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਗੁਰਲੀਨ ਕੌਰ ਨੇ 86 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ 'ਚ ਸਮੀਕਸ਼ਾ ਨੇ 86 ਫ਼ੀਸਦੀ ਅੰਕਾਂ ਨਾਲ ਪਹਿਲਾ, ਆਸਥਾ ਨੇ 85 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਰਾਜਵੀਰ ਨੇ 83 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ 'ਚ ਸੁਖਮਨ ਨੇ 82 ਫ਼ੀਸਦੀ ਅੰਕਾਂ ਨਾਲ ਪਹਿਲਾ, ਅਦਿਤੀ ਤੇ ਭੂਮਿਕਾ ਨੇ 81 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ 'ਤੇ ਦੂਜਾ ਸਥਾਨ, ਜਦ ਕਿ ਅਕਸ਼ਿਤ ਨੇ 80 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਨਾਨ-ਮੈਡੀਕਲ 'ਚ ਗੁਰਨੂਰ ਕੌਰ ਨੇ 91.2 ਫ਼ੀਸਦੀ ਅੰਕਾਂ ਨਾਲ ਪਹਿਲਾ, ਨਮਰਤਾ ਨੇ 88 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਪ੍ਰਭਲੀਨ ਨੇ 86 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ ਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |