29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐਸ. ਪੀ. ਐਨ. ਐਸ. ਐਸ. ਕੇ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 16-05-2026
ਮੁਕੇਰੀਆਂ, 15 ਮਈ (ਰਾਮਗੜ੍ਹੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸਵਾਮੀ ਪ੍ਰੇਮਾਨੰਦ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਇਕ ਵੱਡੀ ਅਕਾਦਮਿਕ ਪ੍ਰਾਪਤੀ ਹੈ | ਪਿ੍ੰਸੀਪਲ ਪਿ੍ਆ ਠਾਕੁਰ ਨੇ ਕਿਹਾ ਕਿ ਤਾਨੀਆ ਮਿਨਹਾਸ ਨੇ 94.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਮਾਨਸੀ ਸਿੰਘ ਨੇ 93.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਮਹਿਕ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਸਕੂਲ ਇਨਾਮ ਵੰਡਣ ਸਮਾਰੋਹ ਕੀਤਾ ਗਿਆ | ਜਿਸ ਵਿਚ ਸਕੂਲ ਦੇ ਪ੍ਰਬੰਧਕ ਅਜੀਤ ਨਾਰੰਗ, ਮੈਨੇਜਰ ਸੰਜੀਵ ਆਨੰਦ, ਵਿਨੈ ਮਹਾਜਨ, ਡਾ. ਲਖਨਪਾਲ ਮੁੱਖ ਰੂਪ ਵਿਚ ਸ਼ਾਮਿਲ ਹੋਏ | ਇਸ ਮੌਕੇ ਅਜੀਤ ਨਾਰੰਗ ਨੇ ਵਦਾਈ ਦਿੰਦੇ ਹੋਏ ਕਿਹਾ ਕਿ ਇਹ ਸਫਲਤਾ ਬਹੁਤ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਮਾਰਗ ਦਰਸ਼ਨ ਦਾ ਪਰਿਣਾਮ ਹੈ | ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਨਕਦ ਰਾਸ਼ੀ ਦਿੱਤੀ ਗਈ | ਇਸ ਮੌਕੇ ਬੱਚਿਆਂ ਦੇ ਮਾਪੇ ਅਤੇ ਸਕੂਲ ਸਟਾਫ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਭਾਮ ਸਕੂਲ ਦੀ ਵਿਦਿਆਰਥਣ ਨੇ 12ਵੀਂ ਜਮਾਤ ਦੀ ਬੋਰਡ ਮੈਰਿਟ 'ਚ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।