29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣਾ ਜਨਤਾ 'ਤੇ ਬੋਝ-ਮਿੱਕੀ ਡੋਗਰਾ

ਅਜੀਤ ਡੈਸਕ 18-05-2026
ਰਾਮਗੜ੍ਹ ਸੀਕਰੀ, 17 ਮਈ (ਕਟੋਚ)-ਸਾਬਕਾ ਵਿਧਾਇਕ ਦਸੂਹਾ ਅਰੁਣ ਡੋਗਰਾ ਮਿੱਕੀ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਚੋਣਾਂ ਖ਼ਤਮ ਹੁੰਦਿਆਂ ਹੀ ਫੇਰ ਤੋਂ ਆਮ ਜਨਤਾ ਉੱਪਰ ਮਹਿੰਗਾਈ ਦਾ ਬੋਝ ਪਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 3 ਰੁਪਏ ਤੇ ਸੀ. ਐਨ. ਜੀ. 'ਚ ਵਾਧਾ ਕਰਕੇ ਦੇਸ਼ ਭਰ 'ਚ ਮਹਿੰਗਾਈ ਨੂੰ ਸੱਦਾ ਦਿੱਤਾ ਹੈ ਅਤੇ ਵੱਡੀਆਂ ਕੰਪਨੀਆਂ ਨੂੰ ਫ਼ਾਇਦਾ ਦੇਣ ਲਈ ਤੇਲ ਦੀਆਂ ਕੀਮਤਾਂ ਵਧਾ ਕੇ ਉਸ ਦੀ ਆਮ ਜਨਤਾ ਤੋਂ ਵਸੂਲੀ ਕਰਨੀ ਸ਼ੁਰੂ ਕਰ ਦਿੱਤੀ ਹੈ | ਸਾਬਕਾ ਵਿਧਾਇਕ ਮਿੱਕੀ ਡੋਗਰਾ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਹੋਰ ਵਧੇਗੀ ਅਤੇ ਇਸ ਨਾਲ ਆਵਾਜਾਈ, ਖੇਤੀ ਤੇ ਘਰੇਲੂ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਵੇਗਾ | ਮਿੱਕੀ ਡੋਗਰਾ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਤੇਲ ਦੀਆਂ ਕੀਮਤਾਂ ਦੇ ਵਾਧੇ ਦਾ ਵਿਰੋਧ ਕਰਦੀ ਹੈ ਤੇ ਇਸ ਦੇ ਵਿਰੋਧ 'ਚ ਆਪਣਾ ਸੰਘਰਸ਼ ਜਾਰੀ ਰੱਖੇਗੀ |
ਪਿਛਲੀ ਖ਼ਬਰ ਹਥਿਆਰ ਦਿਖਾ ਕੇ ਲੁਟੇਰੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਅਗਲੀ ਖ਼ਬਰ ਜਰਖੜ ਵਿਖੇ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦਾ ਤੀਜਾ ਦਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।