29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ 'ਤੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-05-2026
ਟਾਂਡਾ ਉੜਮੁੜ, 17 ਮਈ (ਕੁਲਬੀਰ ਸਿੰਘ ਗੁਰਾਇਆ)-ਪਿੰਡ ਫੱਤਾ ਕੁਲਾ ਵਿਖੇ ਆਪਣੀ ਭੈਣ ਨੂੰ ਮਿਲਣ ਆਏ ਇਕ ਵਿਅਕਤੀ ਨੂੰ ਕੁੱਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਟਾਂਡਾ ਪੁਲਿਸ ਨੇ ਜ਼ਖ਼ਮੀ ਹੋਏ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਹਮਲੇ 'ਚ ਜ਼ਖ਼ਮੀ ਹੋਏ ਬਲਜਿੰਦਰ ਸਿੰਘ ਪੁੱਤਰ ਚੈਂਚਲ ਸਿੰਘ ਵਾਸੀ ਰਾਏ ਅੰਮਿ੍ਤਸਰ ਦੇ ਬਿਆਨਾਂ ਦੇ ਆਧਾਰ 'ਤੇ ਬਲਦੇਵ ਸਿੰਘ ਪੁੱਤਰ ਅਮਰੀਕ ਸਿੰਘ, ਲਬਬਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ, ਰਾਜ ਕੌਰ ਪਤਨੀ ਬਲਦੇਵ ਸਿੰਘ, ਸੁਰਿੰਦਰ ਸਿੰਘ ਪੁੱਤਰ ਅਮਰੀਕ ਸਿੰਘ, ਹਰਮਨਪ੍ਰੀਤ ਕੌਰ ਪਤਨੀ ਲਬਬਿੰਦਰ ਸਿੰਘ, ਹੀਰਾ ਸਿੰਘ ਪੁੱਤਰ ਗੁਰਮੀਤ ਸਿੰਘ ਸਾਰੇ ਹੀ ਵਾਸੀ ਪਿੰਡ ਫੱਤਾ ਕੁੱਲਾ ਤੇ ਸਰਦੂਲ ਚੰਦ ਪੁੱਤਰ ਸਾਝੀ ਰਾਮ ਵਾਸੀ ਪਿੰਡ ਡੋਗਰ ਸ੍ਰੀ ਹਰਿਗੋਬਿੰਦਪੁਰ ਦੇ ਖ਼ਿਲਾਫ਼ ਦਰਜ ਕੀਤਾ | ਆਪਣੇ ਬਿਆਨਾ 'ਚ ਬਲਜਿੰਦਰ ਨੇ ਦੱਸਿਆ ਕਿ ਬੀਤੀ 24 ਅਪ੍ਰੈਲ ਨੂੰ ਜਦੋਂ ਆਪਣੀ ਭੈਣ ਜਸਪਿੰਦਰ ਕੌਰ ਨੂੰ ਪਿੰਡ ਫਤਾ ਕੁੱਲਾ ਮਿਲਣ ਜਾ ਰਿਹਾ ਸੀ ਤਾਂ ਉਕਤ ਸਾਰੇ ਦੋਸ਼ੀਆਂ ਨੇ ਟੀ-ਪੁਆਇੰਟ ਫੱਤਾ ਕੁੱਲਾ ਕੋਲ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਜ਼ਖ਼ਮੀ ਕਰ ਦਿੱਤਾ | ਟਾਂਡਾ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ਼ੱਕੀ ਹਾਲਾਤਾਂ 'ਚ ਜੁੜਵਾਂ ਭੈਣਾਂ ਲਾਪਤਾ <br/> ਅਗਲੀ ਖ਼ਬਰ ਹਥਿਆਰ ਦਿਖਾ ਕੇ ਲੁਟੇਰੇ ਮੋਟਰਸਾਈਕਲ ਲੁੱਟ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।