ਟਾਂਡਾ ਉੜਮੁੜ, 17 ਮਈ (ਭਗਵਾਨ ਸਿੰਘ ਸੈਣੀ)-ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸੱਤਵੀਂ ਸਾਲਾਨਾ ਬਰਸੀ ਸੰਬੰਧੀ ਚੌਧਰੀ ਬਲਬੀਰ ਸਿੰਘ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੋਬਿੰਦ ਪ੍ਰਵੇਸ਼ ਲਖਿੰਦਰ ਮਿਆਣੀ ਵਿਖੇ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ | ਇਸ ਮੌਕੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਗਏ ਹਨ ਤੇ ਅੱਜ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਦੌਰਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ | ਸਮਾਗਮ 'ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਸੰਤ ਬਾਬਾ ਪ੍ਰੇਮ ਸਿੰਘ ਮਰਾਲੇ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਚੌਧਰੀ ਬਲਬੀਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਹਰ ਸਾਲ ਇਹ ਬਰਸੀ ਸਮਾਗਮ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ, ਜਿਸ 'ਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਪਹੁੰਚਦੀਆਂ ਹਨ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 15 ਮਈ ਤੋਂ ਆਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਦੀ ਇਹ ਲੜੀ 2 ਤੋਂ 3 ਜੂਨ ਤੱਕ ਲਗਾਤਾਰ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ 3 ਜੂਨ ਨੂੰ ਮਹਾਨ ਪੰਥਕ ਦੀਵਾਨ ਅਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਸਮਾਗਮ ਦੌਰਾਨ ਆਉਣ ਵਾਲੀਆਂ ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾ ਰਹੇ ਹਨ | ਇਸ ਮੌਕੇ ਬੀਬੀ ਸੁਰਿੰਦਰ ਕੌਰ, ਡਾ. ਲਖਮੀਰ ਸਿੰਘ ਚੌਧਰੀ, ਪਿ੍ੰਸੀਪਲ ਕੁਲਦੀਪ ਰਾਜ, ਹਰਭਜਨ ਸਿੰਘ ਮੱਲੀ, ਮਾਸਟਰ ਦਵਿੰਦਰ ਸਿੰਘ, ਪਿ੍ੰਸੀਪਲ ਵਿਨੋਦ ਕੁਮਾਰ, ਜਸਵਿੰਦਰ ਸਿੰਘ ਭੂਪਾ, ਬਲਵੀਰ ਸਿੰਘ, ਬਲਦੇਵ ਸਿੰਘ ਏ. ਐਸ. ਆਈ., ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਦਲਜੀਤ ਸਿੰਘ, ਜਸਵਿੰਦਰ ਕੁਮਾਰ, ਜਸਵਿੰਦਰ ਕੌਰ, ਸਤਵਿੰਦਰ ਕੌਰ, ਹਰਜਿੰਦਰ ਕੌਰ, ਗੁਰਮੀਤ ਕੌਰ, ਸੁਖਦੀਪ ਕੌਰ, ਰੀਨਾ ਦੇਵੀ ਆਦਿ ਹਾਜ਼ਰ ਸਨ |