28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਹਾਨ ਗੁਰਮਤਿ ਸਮਾਗਮ 23 ਨੂੰ -ਜਥੇ. ਬਾਬਾ ਗੁਰਦੇਵ ਸਿੰਘ

ਅਜੀਤ ਡੈਸਕ 18-05-2026
ਭੰਗਾਲਾ, 17 ਮਈ (ਬਲਵਿੰਦਰਜੀਤ ਸਿੰਘ ਸੈਣੀ)-ਸ੍ਰੀ ਗੁਰੂ ਅਰਜਨ ਦੇਵ ਜੀ, ਬਾਬਾ ਬੰਦਾ ਸਿੰਘ ਬਹਾਦਰ ਅਤੇ ਸਿੱਖ ਪੰਥ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਲ ਪੰਥ ਦੇ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਹਰਸਾ ਮਾਨਸਰ ਤਹਿਸੀਲ ਮੁਕੇਰੀਆਂ ਵਿਖੇ 23 ਮਈ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਦਲ ਪੰਥ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਦਸੂਹੇ ਵਾਲਿਆਂ ਦੀ ਅਗਵਾਈ 'ਚ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਥੇਦਾਰ ਬਾਬਾ ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਪਾਵਨ ਅਵਸਰ 'ਤੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਤੇ ਪੰਥਕ ਚਰਚਾਵਾਂ ਰਾਹੀਂ ਸੰਗਤਾਂ ਨੂੰ ਸ਼ਹੀਦੀਆਂ ਅਤੇ ਸਿੱਖ ਕੌਮ ਦੀ ਮਹਾਨ ਵਿਰਾਸਤ ਨਾਲ ਜੋੜਿਆ ਜਾਵੇਗਾ | ਸਮਾਗਮ 'ਚ ਵੱਖ-ਵੱਖ ਪੰਥਕ ਜਥੇਬੰਦੀਆਂ, ਕਿਸਾਨ, ਨਿਹੰਗ ਸਿੰਘ ਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ |
ਪਿਛਲੀ ਖ਼ਬਰ ਰਾਮ ਲਾਲ ਸੰਧੂ ਨੇ ਗੈਂਦਰ ਗੋਤਰ ਦੇ ਜਠੇਰਿਆਂ ਵਿਖੇ ਹਾਜ਼ਰੀ ਲਗਵਾਈ ਅਗਲੀ ਖ਼ਬਰ 15 ਤੋਲੇ ਸੋਨਾ ਤੇ 25 ਹਜ਼ਾਰ ਦੀ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।