27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਸਰਹਿੰਦ ਫ਼ਤਹਿ ਦਿਵਸ ਮਨਾਇਆ

ਅਜੀਤ ਡੈਸਕ 18-05-2026
ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਗੁਰਦੁਆਰਾ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ, ਸ੍ਰੀ ਅਨੰਦਪੁਰ ਸਾਹਿਬ ਰੋਡ ਗੜ੍ਹਸ਼ੰਕਰ ਵਿਖੇ ਸਰਹਿੰਦ ਫ਼ਤਹਿ ਦਿਵਸ ਮਨਾਇਆ | ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕਥਾਵਾਚਕ ਭਾਈ ਜਸਪ੍ਰੀਤ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਫ਼ਤਹਿ ਕਰਨ ਦੇ ਇਤਿਹਾਸ 'ਤੇ ਵਿਸਥਾਰ ਨਾਲ ਚਾਨਣਾ ਪਾਇਆ | ਭਾਈ ਦਲਜੀਤ ਸਿੰਘ ਨੇ ਗ੍ਰੰਥੀ ਦੀ ਸੇਵਾ ਨਿਭਾਈ | ਸਮਾਗਮ ਦੌਰਾਨ ਪ੍ਰਧਾਨ ਤਰਲੋਕ ਸਿੰਘ ਅਰੋੜਾ, ਚੇਅਰਮੈਨ ਬਾਬਾ ਸਤਪਾਲ ਸਿੰਘ, ਰੌਸ਼ਨ ਸਿੰਘ ਕੈਸ਼ੀਅਰ, ਮੋਹਨ ਸਿੰਘ ਸਕੱਤਰ, ਪਰਵਿੰਦਰ ਸਿੰਘ ਐੱਸ. ਡੀ. ਓ. ਰਿਟਾ., ਗੁਰਦੇਵ ਸਿੰਘ ਮੈਨੇਜਰ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਮੁਹੱਲਾ ਬਘਾਣੀਆਂ ਦੇ 15 ਪਰਿਵਾਰ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਘੋਤੜਾ ਬਿਰਾਦਰੀ ਦੇ ਜਠੇਰਿਆਂ ਦਾ ਸਾਲਾਨਾ ਭੰਡਾਰਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।