ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਨਗਰ ਕੌਂਸਲ ਗੜ੍ਹਸ਼ੰਕਰ ਦੀਆਂ ਚੋਣ ਸਰਗਰਮੀਆਂ ਤਹਿਤ ਮੁਹੱਲਾ ਬਘਾਣੀਆਂ ਦੇ 15 ਪਰਿਵਾਰਾਂ ਵਲੋਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਭਾਰਤੀ ਜਨਤਾ ਪਾਰਟੀ 'ਚ ਸ਼ਮੂਲੀਅਤ ਕੀਤੀ ਗਈ ਹੈ | ਵਾਰਡ ਦੇ ਉਮੀਦਵਾਰ ਰਾਮ ਮੂਰਤੀ ਵਲੋਂ ਕਰਵਾਈ ਮੀਟਿੰਗ ਦੌਰਾਨ ਵੱਖ-ਵੱਖ ਪਰਿਵਾਰ ਨੇ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਦੇ ਕੰਮਾਂ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਭਾਜਪਾ ਵਿਚ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਵਲੋਂ ਭਰਵਾਂ ਸਵਾਗਤ ਕੀਤਾ | ਵੱਖ-ਵੱਖ ਪਰਿਵਾਰਾਂ ਨੇ ਜਿਥੇ ਨਿਮਿਸ਼ਾ ਮਹਿਤਾ ਦਾ ਨਗਰ ਕੌਂਸਲ ਚੋਣ ਅਤੇ ਭਵਿੱਖ ਦੀਆਂ ਚੋਣਾਂ 'ਚ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਉਥੇ ਹੀ ਨਿਮਿਸ਼ਾ ਮਹਿਤਾ ਨੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਜਿੱਥੇ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਨਾਲ ਹਨ, ਉਥੇ ਹੀ ਵਾਰਡ ਦੇ ਵਿਕਾਸ ਲਈ ਵੀ ਹਮੇਸ਼ਾ ਤਤਪਰ ਰਹਿਣਗੇ |