ਦਸੂਹਾ, 17 ਮਈ (ਭੁੱਲਰ)-ਵਿਧਾਇਕ ਐਡਵੋਕੇਟ ਕਰਮਜੀਤ ਸਿੰਘ ਘੁੰਮਣ ਵਲੋਂ ਪਿੰਡ ਮੱਦਾ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਚੈੱਕ ਧਰਮਸ਼ਾਲਾ ਲਈ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਹੋਵੇਗਾ | ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹੈ | ਵਿਧਾਇਕ ਨੇ ਕਿਹਾ ਕਿ ਹਲਕੇ ਦੇ ਲਗਪਗ ਸਾਰੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਚੈੱਕ ਵੰਡੇ ਜਾ ਚੁੱਕੇ ਹਨ ਜਿਹੜੇ ਕੋਈ ਬਕਾਇਆ ਪਿੰਡ ਰਹਿ ਗਏ ਹਨ ਉਨ੍ਹਾਂ ਨੂੰ ਜਲਦੀ ਹੀ ਚੈੱਕ ਦਿੱਤੇ ਜਾਣਗੇ | ਇਸ ਮੌਕੇ ਸਨਮ ਸਿੰਘ, ਮੱਖਣ ਸਿੰਘ, ਦਿਲਬਾਗ ਸਿੰਘ, ਸਰੂਪ ਸਿੰਘ, ਕਰਨੈਲ ਸਿੰਘ, ਗਿਆਨ ਸਿੰਘ, ਲਾਡੀ, ਸੁਰਿੰਦਰ ਸਿੰਘ, ਸਿਗਾਰਾ ਸਿੰਘ, ਪਵਨ ਸਿੰਘ, ਪੂਰਨ ਸਿੰਘ ਆਦਿ ਵੀ ਹਾਜ਼ਰ ਸਨ |