ਦਸੂਹਾ, 17 ਮਈ (ਭੁੱਲਰ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਕਮਲਦੀਪ ਸਿੰਘ ਵਿਰਦੀ ਪ੍ਰਧਾਨ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਨੇ ਨਗਰ ਕੌਂਸਲ ਦੀਆਂ ਚੋਣਾਂ ਲਈ ਵਾਰਡ ਨੰਬਰ ਪੰਜ ਤੋਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਐਸ. ਡੀ. ਐਮ. ਦਸੂਹਾ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਉਨ੍ਹਾਂ ਕਿਹਾ ਉਹ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸ਼ਹਿਰ ਵਾਸੀਆਂ ਨੂੰ ਵਧੀਆ ਸਹੂਲਤਾਂ ਦੇਣ ਲਈ ਪਹਿਲ ਕਦਮੀ ਕਰਨਗੇ ਤੇ ਵਾਰਡ ਪੰਜ ਨੂੰ ਮਜ਼ਬੂਤ ਕਰਨ ਲਈ ਆਪਣਾ ਅਹਿਮ ਯੋਗਦਾਨ ਦੇਣਗੇ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਸ਼ਹਿਰ ਦੇ 15 ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾ ਚੁੱਕੇ ਹਨ | ਇਸ ਮੌਕੇ ਮਹਿੰਦਰ ਸਿੰਘ ਬਿਰਦੀ, ਗੁਰਜੀਤ ਸਿੰਘ, ਤਰਸੇਮ ਸਿੰਘ, ਮੋਹਨ ਸਿੰਘ ਵਿਰਦੀ, ਪ੍ਰਦੀਪ ਸਿੰਘ ਢਿੱਲੋ, ਸਿਮਰਜੀਤ ਸਿੰਘ, ਮਨਜੀਤ ਸਿੰਘ, ਜਸਬੀਰ ਸਿੰਘ, ਰਵਿੰਦਰ ਸਿੰਘ ਵਿਰਦੀ, ਗੁਰਨਾਮ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |