25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ-ਪ੍ਰੋ: ਸੀਕਰੀ

ਅਜੀਤ ਡੈਸਕ 18-05-2026
ਹਰਿਆਣਾ, 17 ਮਈ (ਹਰਮੇਲ ਸਿੰਘ ਖੱਖ)-ਪੰਜਾਬ ਅੰਦਰ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਚੋਣ ਮੈਦਾਨ 'ਚ ਆ ਚੁੱਕੇ ਹਨ ਤੇ ਆਪੋ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ | ਇਹ ਪ੍ਰਗਟਾਵਾ ਪ੍ਰੋ: ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮਚੁਰਾਸੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਨਾਮਜ਼ਦਗੀ ਪੱਤਰ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਹੁਣ ਹਰ ਪੱਧਰ 'ਤੇ ਮਜ਼ਬੂਤ ਹੋ ਰਿਹਾ ਹੈ ਤੇ ਲੋਕ ਮੁੜ ਸੁਖਵੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਪਾਰਟੀ ਨਾਲ ਜੁੜ ਰਹੇ ਹਨ | ਪ੍ਰੋ: ਸੀਕਰੀ ਨੇ ਕਿਹਾ ਕਿ ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਿਰਪੱਖ ਚੋਣਾਂ ਕਰਵਾਏ | ਇਸ ਮੌਕੇ ਵਾਰਡ ਨੰਬਰ 6 ਤੋਂ ਵਰਿੰਦਰ ਸਿੰਘ ਗਿੱਲ, ਵਾਰਡ ਨੰਬਰ 8 ਤੋਂ ਵਾਹਿਗੁਰੂ ਪਾਲ ਸਿੰਘ, ਵਾਰਡ ਨੰਬਰ 9 ਤੋਂ ਬਿਕਰਮਜੀਤ ਸਿੰਘ ਗਿੱਲ, ਦਲਜੀਤ ਕੌਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਚੋਣਾਂ 'ਚ ਲੋਕ 'ਆਪ' ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ-ਪ੍ਰੋ. ਮੁਲਤਾਨੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕੀਤਾ ਜਾਵੇਗਾ-ਲਖਵਿੰਦਰ ਲੱਖੀ, ਸਤਪਾਲ ਮੁਲਤਾਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।