ਮੁਕੇਰੀਆਂ, 17 ਮਈ (ਰਾਮਗੜ੍ਹੀਆ)-ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਸਾਇੰਸ ਦੀ ਵਿਦਿਆਰਥਣ ਜਸਵਿੰਦਰ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ 'ਚ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ 16ਵਾਂ ਸਥਾਨ ਤੇ ਸਕੂਲ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਹਰਪ੍ਰੀਤ ਕੌਰ ਨੇ 96.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਹਰਪ੍ਰੀਤ ਕੌਰ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਦੀ ਵਿਦਿਆਰਥਣ ਸਮਰਿਧੀ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਦੀਪ ਕੌਰ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਅਰਸ਼ਪ੍ਰੀਤ ਕੌਰ ਨੇ 93.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ, ਆਰਟਸ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਈਸ਼ਾ ਨੇ 93.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਦਿਵਿਆ ਨੇ 92.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀਆਂ ਕੁੱਲ 277 ਵਿਦਿਆਰਥਣਾਂ ਨੇ ਪ੍ਰੀਖਿਆ ਦਿੱਤੀ ਅਤੇ ਇਨ੍ਹਾਂ 'ਚੋਂ ਕੁੱਲ 68 ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਤੇ ਬਾਕੀ ਸਾਰੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ ਚੱਕ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ, ਹਰਿੰਦਰਜੀਤ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ ਐਡਵੋਕੇਟ, ਕਾਲਜ ਪਿ੍ੰਸੀਪਲ ਡਾਕਟਰ ਕਰਮਜੀਤ ਕੌਰ ਬਰਾੜ ਅਤੇ ਸਕੂਲ ਵਾਈਸ ਪਿ੍ੰਸੀਪਲ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਸਾਹਿਬਾਨ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ