25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਰਿੰਦਾ ਓਹਰੀ ਨੇ 12ਵੀਂ ਦੇ ਨਤੀਜੇ 'ਚ 98.2 ਫ਼ੀਸਦੀ ਅੰਕਾਂ ਨਾਲ ਜ਼ਿਲ੍ਹੇ 'ਚੋਂ ਕੀਤਾ ਟਾਪ ਸਕੂਲ ਪ੍ਰਬੰਧਕਾਂ ਨੇ ਵਰਿੰਦਾ ਓਹਰੀ ਸਮੇਤ ਸਮੂਹ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਅਜੀਤ ਡੈਸਕ 18-05-2026
ਹੁਸ਼ਿਆਰਪੁਰ, 17 ਮਈ (ਬਲਜਿੰਦਰਪਾਲ ਸਿੰਘ)-ਸੀ. ਬੀ. ਐਸ. ਈ. ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਵਾਸਲ ਐਜੂਕੇਸ਼ਨ ਅਧੀਨ ਚੱਲ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ, ਜਿਸ ਨਾਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਨਤੀਜੇ 'ਚ ਵਿਦਿਆਰਥਣ ਵਰਿੰਦਾ ਓਹਰੀ ਨੇ 98.2 ਫ਼ੀਸਦੀ ਅੰਕਾਂ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਤੇ ਸਕੂਲ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਕਾਮਰਸ 'ਚ ਚਹਿਲਦੀਪ ਕੌਰ ਨੇ 97.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਦੂਜਾ ਸਥਾਨ, ਜਤਿਨ ਗੁਪਤਾ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਅਭਿਸ਼ੇਕ ਨਈਅਰ ਨੇ 96.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ ਅਤੇ ਸਾਰਥਿਕ ਪੁਰੀ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕਰਕੇ 5ਵਾਂ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਸੰਗੀਤਾ ਨਿਸਤਾਂਦਰਾ ਨੇ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੇ ਢੋਲ 'ਤੇ ਭੰਗੜਾ ਪਾ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਪਿ੍ੰਸੀਪਲ ਸੰਗੀਤਾ ਨਿਸਤਾਂਦਰਾ ਨੇ ਕਿਹਾ ਕਿ ਸਾਡੇ ਸਕੂਲ ਲਈ ਮਾਣ ਅਤੇ ਖ਼ੁਸ਼ੀ ਦਾ ਪਲ ਹੈ ਕਿ ਸਾਡੀ ਹੁਸ਼ਿਆਰ ਵਿਦਿਆਰਥਣ ਨੇ ਜ਼ਿਲ੍ਹੇ 'ਚ ਟਾੱਪ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ ਤੇ ਸੀ. ਈ. ਓ. ਰਾਘਵ ਵਾਸਲ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ 'ਤੇ ਖ਼ੁਸ਼ੀ ਪ੍ਰਗਟ ਕੀਤੀ | ਸੰਜੀਵ ਵਾਸਲ ਨੇ ਜ਼ਿਲ੍ਹਾ ਟਾੱਪਰ ਵਰਿੰਦਾ ਓਹਰੀ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਉਸੇ ਸਮਰਪਣ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਾਸਲ ਐਜੂਕੇਸ਼ਨ ਵਲੋਂ ਕਰਵਾਏ ਪ੍ਰੋਗਰਾਮ ਦੌਰਾਨ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਟਰਾਫ਼ੀਆਂ ਤੇ ਯਾਦਗਾਰੀ ਚਿੰਨ੍ਹ ਦਿੱਤੇ ਗਏ ਤੇ ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਵਾਸਲ ਐਜੂਕੇਸ਼ਨ ਵਲੋਂ ਸਕੂਲ ਆਉਣ ਵਾਲੇ ਸਾਰੇ ਲੋਕਾਂ ਨੂੰ ਮਠਿਆਈਆਂ ਵੀ ਵੰਡੀਆਂ ਗਈਆਂ |
ਪਿਛਲੀ ਖ਼ਬਰ ਲੱਖਾਂ ਦੇ ਵਿਕਾਸ ਕਾਰਜਾਂ ਨਾਲ ਜਾਂਗਲੀਆਣਾ ਦੀ ਬਦਲੇਗੀ ਨੁਹਾਰ-ਡਾ. ਇਸ਼ਾਂਕ ਕੁਮਾਰ ਅਗਲੀ ਖ਼ਬਰ ਚੱਬੇਵਾਲ 'ਚ ਖ਼ਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।