ਗੜ੍ਹਸ਼ੰਕਰ, 17 ਮਈ (ਧਾਲੀਵਾਲ)-ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਸਮਾਗਮ ਤੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਉਤਸਵ ਸਮਾਗਮ ਵਿਚ ਡੀ. ਐੱਸ. ਪੀ. ਦਲਜੀਤ ਸਿੰਘ ਖੱਖ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵਲੋਂ ਤਨਦੇਹੀ ਨਾਲ ਟ੍ਰੈਫਿਕ, ਸੁਰੱਖਿਆ ਤੇ ਪਾਰਕਿੰਗ ਸੰਬੰਧੀ ਨਿਭਾਈ ਜ਼ਿੰਮੇਵਾਰੀ ਨੂੰ ਮੁੱਖ ਰੱਖਦੇ ਹੋਏ ਗੁਰੂ ਘਰ ਦੀ ਕਮੇਟੀ ਵਲੋਂ ਪੁਲਿਸ ਸਟਾਫ਼ ਨੂੰ ਗੁਰੂ ਘਰ ਦੀ ਬਖ਼ਸ਼ੀਸ਼ ਸਿਰੋਪਾਓ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਦੀ ਅਗਵਾਈ ਹੇਠ ਡੀ. ਐ ਸ. ਪੀ. ਦਲਜੀਤ ਸਿੰਘ ਖੱਖ, ਐ ਸ. ਐ ਚ. ਓ. ਗਗਨਦੀਪ ਸਿੰਘ ਸੇਖੋਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ | ਬਾਬਾ ਕੇਵਲ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਨਿਭਾਈ ਗਈ ਜ਼ਿੰਮੇਵਾਰੀ ਦੇ ਚੱਲਦਿਆਂ ਸੰਗਤ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਨਹੀਂ ਆਈ ਤੇ ਉਹ ਵਿਸ਼ੇਸ਼ ਤੌਰ 'ਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹਨ | ਡੀ. ਐੱਸ. ਪੀ. ਦਲਜੀਤ ਸਿੰਘ ਕੱਖ ਨੇ ਕਿਹਾ ਕਿ ਸੰਗਤ ਲਈ ਪ੍ਰਬੰਧ ਕਰਨਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ਤੇ ਅਸੀਂ ਹਰ ਸਮੇਂ ਕਮੇਟੀ ਨਾਲ ਸਹਿਯੋਗ ਕਰਨ ਲਈ ਤਿਆਰ ਹਾਂ | ਇਸ ਮੌਕੇ ਏ. ਐੱਸ. ਆਈ. ਰਣਜੀਤ ਕੁਮਾਰ ਟ੍ਰੈਫਿਕ ਇੰਚਾਰਜ, ਇੰਸਪੈਕਟਰ ਮਨਜੀਤ ਸਿੰਘ ਸੀ. ਆਈ. ਡੀ., ਏ. ਐੱਸ. ਆਈ. ਬਲਰਾਜ ਸਿੰਘ, ਏ. ਐੱਸ. ਆਈ. ਰਜਿੰਦਰ ਸਿੰਘ, ਗੁਰਮੁਖ ਸਿੰਘ, ਗੁਰਮੇਲ ਸਿੰਘ, ਸ਼ਾਮ ਸੁੰਦਰ ਦਾ ਵੀ ਸਨਮਾਨ ਕੀਤਾ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਬਾਬਾ ਕੇਵਲ ਸਿੰਘ ਨਾਲ ਬਾਬਾ ਸੁਖਦੇਵ ਸਿੰਘ, ਮੱਖਣ ਸਿੰਘ ਵਾਹਿਦਪੁਰੀ, ਚੌਧਰੀ ਜੀਤ ਸਿੰਘ, ਸਰਪੰਚ ਰੌਸ਼ਨ ਲਾਲ, ਚਰਨ ਭਾਰਤੀ, ਏ. ਐੱਸ. ਆਈ. ਸਤਪਾਲ ਸਿੰਘ, ਹੈੱਡ ਕਾਂਸਟੇਬਲ ਪ੍ਰੀਤਮ ਸਿੰਘ ਹਾਜ਼ਰ ਹੋਏ |