ਬੰਗਾ, 17 ਮਈ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਸੀ. ਏੇ. ਸਮੈਸਟਰ ਪੰਜਵੇਂ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫੀਸਦੀ ਰਿਹਾ | ਇਸ ਸੰਬੰਧੀ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਕਾਲਜ ਦੀ ਵਿਦਿਆਰਥਣ ਗੁਰਤੀਰਥ ਕੌਰ ਨੇ ਕਾਲਜ 'ਚੋਂ ਪਹਿਲਾ, ਜ਼ਿਲ੍ਹੇ ਵਿਚੋਂ ਪਹਿਲਾ ਤੇ ਯੂਨੀਵਰਸਿਟੀ ਵਿਚੋ ਛੇਵਾਂ ਸਥਾਨ, ਅਰਸ਼ਪ੍ਰੀਤ ਕੌਰ ਨੇ ਕਾਲਜ 'ਚੋਂ ਦੂਜਾ, ਜ਼ਿਲ੍ਹੇ ਵਿਚੋਂ ਅੱਠਵਾਂ, ਯੂਨੀਵਰਸਿਟੀ 'ਚੋਂ ਪੰਦਰਵਾਂ ਅਤੇ ਰਮਨਪ੍ਰੀਤ ਕੌਰ ਨੇ ਕਾਲਜ 'ਚੋਂ ਤੀਜਾ ਸਥਾਨ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੀ ਇਹ ਸੰਸਥਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਘੱਟ ਫੀਸਾਂ ਲੈ ਕੇ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਮੋਹਰੀ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਵਿਭਾਗ ਦੇ ਅਧਿਆਪਕਾਂ ਪ੍ਰੋ. ਸੰਦੀਪ ਕੌਰ, ਪ੍ਰੋ. ਕਮਲੇਸ਼, ਪ੍ਰੋ. ਇੰਦਰਜੀਤ ਕੌਰ ਅਤੇ ਪ੍ਰੋ. ਹਰਮਨ ਨੂੰ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਵਾਦ ਵੀ ਦਿੱਤੀ |