27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 18-05-2026
ਮਜਾਰੀ/ਸਾਹਿਬਾ, 17 ਮਈ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸ਼ੈਸ਼ਨ 2025-26 ਦੇ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਸਕੂਲ ਤੇ ਕਾਲਜ ਲੜਕੀਆਂ ਮਜਾਰੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਪਿ੍ੰ. ਮਨਜਿੰਦਰ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੀਆਂ ਸਾਰੀਆਂ ਲੜਕੀਆਂ ਚੰਗੇ ਅੰਕ ਲੈ ਕੇ ਪਾਸ ਹੋਈਆਂ | ਜਿਸ ਵਿਚ ਜਸਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਪਿੰਡ ਰੁੜਕੀ ਮੁਗਲਾਂ ਨੇ 85.2 ਫੀਸਦੀ ਅੰਕ ਲੈ ਕੇ ਪਹਿਲਾ, ਤਾਨੀਆ ਪੁੱਤਰੀ ਗੁਰਜੀਤ ਸਿੰਘ ਪਿੰਡ ਗੁੱਲਪੁਰ ਨੇ 82.4 ਫੀਸਦੀ ਅੰਕ ਲੈ ਕੇ ਦੂਜਾ ਤੇ ਜਸ਼ਨਦੀਪ ਕੌਰ ਪੁੱਤਰੀ ਜੁਝਾਰ ਸਿੰਘ ਪਿੰਡ ਮਹਿੰਦਪੁਰ ਨੇ 81.2 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਦਸਵੀਂ ਜਮਾਤ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ |
ਪਿਛਲੀ ਖ਼ਬਰ ਲੱਖ ਦਾਤਾ ਪੀਰਾਂ ਦੇ ਅਸਥਾਨ ਕੋਟ ਪੱਤੀ ਵਿਖੇ ਜੋੜ ਮੇਲਾ 28 ਨੂੰ ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀ ਵਿਦਿਆਰਥਣ ਗੁਰਤੀਰਥ ਕੌਰ ਰਹੀ ਜ਼ਿਲ੍ਹੇ ਭਰ 'ਚੋਂ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।