ਸ਼ਾਮਚੁਰਾਸੀ, 18 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਡੇਰਾ ਬਾਬਾ ਜਵਾਹਰ ਦਾਸ ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾ ਮਹਿਤਾ ਚੈਰੀਟੇਬਲ ਟਰੱਸਟ ਰਜਿ. ਵਲੋਂ ਪਿੰਡ ਸੂਸਾਂ ਵਿਖੇ ਮਹਾਨ ਤਪੱਸਵੀ ਬਾਬਾ ਜਵਾਹਰ ਦਾਸ ਸੂਸਾਂ ਦੀ ਯਾਦ 'ਚ ਕਰਵਾਏ ਗਏ ਤਿੰਨ ਦਿਨਾਂ ਵਿਸ਼ਾਲ ਜੋੜ ਮੇਲੇ ਦੀ ਸਮਾਪਤੀ ਮੌਕੇ ਮੁੱਖ ਪ੍ਰਬੰਧਕ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ ਮੁਖੀ ਦਮਦਮੀ ਟਕਸਾਲ ਨੇ ਮੇਲੇ ਦੇ ਸੰਬੰਧ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਧਾਰਮਿਕ ਸਥਾਨਾਂ ਵਿਚ ਇਕ ਮਹੀਨਾ ਕਰਵਾਏ ਗੁਰਮਤਿ ਸਮਾਗਮਾਂ ਦੇ ਪ੍ਰਬੰਧਕਾਂ, ਸੂਸਾਂ ਦੇ ਮੇਲੇ ਦੌਰਾਨ ਵੱਡੀ ਗਿਣਤੀ 'ਚ ਆਈਆਂ ਹੋਈਆਂ ਸੰਗਤਾਂ, ਪ੍ਰਸ਼ਾਸਨ ਤੇ ਇਲਾਕੇ ਵਲੋਂ ਸੰਗਤਾਂ ਲਈ ਕਈ ਦਿਨਾਂ ਤੱਕ ਚਲਾਏ ਗਏ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵਾਲੇ ਸੇਵਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਤਿੰਨ ਦਿਨ ਸਜਾਏ ਗਏ ਦੀਵਾਨਾਂ 'ਚ ਹਾਜ਼ਰੀਆਂ ਭਰਨ ਵਾਲੇ ਸੰਤ ਮਹਾਂਪੁਰਸ਼ਾਂ, ਪੰਥ ਦੇ ਰਾਗੀਆਂ, ਢਾਡੀਆਂ, ਕਵੀਸ਼ਰਾਂ, ਪ੍ਰਚਾਰਕਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਾਂ |