17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ 'ਚ ਨਾਕਾਮ ਰਹੀ ਸੂਬਾ ਸਰਕਾਰ-ਸਾਬੀ

ਅਜੀਤ ਡੈਸਕ 19-05-2026

ਮੁਕੇਰੀਆਂ, 18 ਮਈ (ਰਾਮਗੜ੍ਹੀਆ)-ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਕਾਰਨ ਮੁਕੇਰੀਆਂ ਸ਼ਹਿਰ ਦੀ ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਾਜ਼ਾਰਾਂ, ਮੁਹੱਲਿਆਂ ਤੇ ਮੁੱਖ ਸੜਕਾਂ 'ਤੇ ਪਿਆ ਕੂੜਾ ਨਾ ਸਿਰਫ਼ ਬਦਬੂ ਫੈਲਾ ਰਿਹਾ ਹੈ, ਸਗੋਂ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਵਧ ਗਿਆ ਹੈ | ਇਸ ਗੰਭੀਰ ਸਥਿਤੀ ਦੇ ਵਿਰੋਧ 'ਚ ਕਾਂਗਰਸ ਪਾਰਟੀ ਵਲੋਂ ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਦੀ ਨਾਕਾਮੀ ਨੂੰ ਜ਼ਿੰਮੇਵਾਰ ਠਹਿਰਾਇਆ | ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ | ਸ਼ਹਿਰ ਦੀ ਸਫ਼ਾਈ ਵਿਵਸਥਾ ਡਿਗ ਚੁੱਕੀ ਹੈ ਪਰ ਸਰਕਾਰ ਤੇ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ | ਇਸ ਮੌਕੇ ਕਾਂਗਰਸੀ ਵਰਕਰਾਂ ਨੇ ਹੱਥਾਂ 'ਚ ਤਖ਼ਤੀਆਂ ਫੜ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਤਰਸੇਮ ਸਿੰਘ ਮਿਨਹਾਸ, ਮਾਸਟਰ ਰਮੇਸ਼ ਜੀ, ਮੰਗਲੇਸ਼ ਕੁਮਾਰ ਜੱਜ, ਸੁਮਿਤ ਢਡਵਾਲ, ਅਸ਼ਵਨੀ ਕੁਮਾਰ, ਮਮਤਾ ਰਾਣੀ, ਸਤਨਾਮ ਕੋਹਲੀ (ਐਮ. ਸੀ.), ਰਾਧਿਕਾ ਚੈਰੀ (ਐਮ. ਸੀ.),ਰਣਜੋਧ ਸਿੰਘ ਕੁੱਕੂ (ਐਮ. ਸੀ.), ਆਰਤੀ ਸ਼ਰਮਾ, ਵਿਨੋਦ ਕੁਮਾਰ ਲਾਡੀ (ਐਮ. ਸੀ.), ਸੰਜਨਾ, ਵਿਨੋਦ ਕੁਮਾਰ ਸਾਬੀ, ਕਿਰਨ ਅਰੋੜਾ, ਮੁਖ਼ਤਿਆਰ ਸਿੰਘ, ਪੂਨਮ ਰੱਤੂ (ਐਮ. ਸੀ.), ਸ਼ੇਰ ਸਿੰਘ (ਐਮ.ਸੀ.), ਰਮਨ ਰਾਣੀ, ਵਿਨੋਦ ਕੁਮਾਰ (ਐਮ.ਸੀ.) ਆਦਿ ਸਮੇਤ ਵੱਡੀ ਗਿਣਤੀ |ਚ ਕਾਂਗਰਸੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਮੋਟਰਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ 7 ਮੋਟਰਸਾਈਕਲ ਤੇ 1 ਸਕੂਟਰੀ ਸਮੇਤ ਕਾਬੂ ਅਗਲੀ ਖ਼ਬਰ ਪਿੰਡ ਬੁਗਰਾ ਨੂੰ ਮਿਲੀ 1.30 ਕਰੋੜ ਦੇ ਵਿਕਾਸ ਕਾਰਜਾਂ ਦੀ ਸੌਗਾਤ-ਡਾ. ਇਸ਼ਾਂਕ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।