17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਲਕੇ ਕੈਮਿਸਟ ਦੁਕਾਨਾਂ ਬੰਦ ਰੱਖਣ ਦਾ ਐਲਾਨ

ਅਜੀਤ ਡੈਸਕ 19-05-2026
ਗੜ੍ਹਦੀਵਾਲਾ, 18 ਮਈ (ਚੱਗਰ)-ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ 20 ਮਈ ਨੂੰ ਕੀਤੀ ਜਾ ਰਹੀ ਰਾਜ ਪੱਧਰੀ ਹੜਤਾਲ ਦਾ ਕੈਮਿਸਟ ਐਸੋਸੀਏਸ਼ਨ ਗੜ੍ਹਦੀਵਾਲਾ ਨੇ ਵੀ ਸਰਬਸੰਮਤੀ ਨਾਲ ਸਮਰਥਨ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸੰਬੰਧੀ ਕੈਮਿਸਟ ਐਸੋਸੀਏਸ਼ਨ ਗੜ੍ਹਦੀਵਾਲਾ ਦੇ ਚੇਅਰਮੈਨ ਹਰਨਾਮ ਦਾਸ ਪਾਸੀ ਤੇ ਪ੍ਰਧਾਨ ਹਰਪਾਲ ਸਿੰਘ ਭੱਟੀ ਨੇ ਦੱਸਿਆ ਕਿ ਇਸ ਦਿਨ ਗੜ੍ਹਦੀਵਾਲਾ ਦੇ ਸਾਰੇ ਕੈਮਿਸਟ ਆਪਣੀਆਂ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਰੱਖਣਗੇ | ਉਨ੍ਹਾਂ ਕਿਹਾ ਕਿ ਕਿ 20 ਮਈ ਨੂੰ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਕੈਮਿਸਟ ਦੁਕਾਨਾਂ ਬੰਦ ਰਹਿਣਗੀਆਂ |
ਪਿਛਲੀ ਖ਼ਬਰ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਤੇ ਸਰਕਾਰੀ ਤੰਤਰ ਪੂਰੀ ਤਰ੍ਹਾਂ ਫ਼ੇਲ੍ਹ–ਡੋਗਰਾ ਅਗਲੀ ਖ਼ਬਰ ਸ਼ਹਿਰ 'ਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦੇ ਚੱਲਦਿਆਂ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।