ਰਾਮਗੜ੍ਹ ਸੀਕਰੀ, 18 ਮਈ (ਕਟੋਚ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਦਸੂਹਾ ਸ੍ਰੀ ਅਰੁਣ ਡੋਗਰਾ ਮਿੱਕੀ ਨੇ ਨੀਟ, ਯੂ. ਜੀ. ਪ੍ਰੀਖਿਆ ਦੇ ਪੇਪਰ ਲੀਕ ਹੋਣ ਕਾਰਨ ਪ੍ਰੀਖਿਆ ਰੱਦ ਕੀਤੇ ਜਾਣ ਦੀ ਘਟਨਾ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਪ੍ਰੀਖਿਆ ਪ੍ਰਣਾਲੀ ਤੇ ਸਰਕਾਰੀ ਤੰਤਰ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਨੀਟ ਵਰਗੀ ਵੱਕਾਰੀ ਪ੍ਰੀਖਿਆ 'ਚ ਹੋਈ ਇਸ ਵੱਡੀ ਧਾਂਦਲੀ ਨੇ ਦੇਸ਼ ਦੇ 22 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ | ਸ੍ਰੀ ਡੋਗਰਾ ਨੇ ਕਿਹਾ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਪਣੀ ਖ਼ੂਨ ਪਸੀਨੇ ਦੀ ਕਮਾਈ ਲਗਾ ਕੇ ਦਿਨ-ਰਾਤ ਮਿਹਨਤ ਕਰਦੇ ਹਨ ਪਰ ਖੇਦਜਨਕ ਤਾਂ ਇਹ ਹੈ ਕਿ ਭਿ੍ਸ਼ਟ ਪ੍ਰਣਾਲੀ ਤੇ ਪੇਪਰ ਲੀਕ ਮਾਫ਼ੀਆ ਉਨ੍ਹਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੰਦੇ ਹਨ | ਇਹ ਸਿਰਫ਼ ਪੇਪਰ ਲੀਕ ਦੀ ਸਿਰਫ਼ ਘਟਨਾ ਨਹੀਂ ਹੈ ਬਲਕਿ ਦੇਸ਼ ਦੇ ਭਵਿੱਖ ਵਿਰੁੱਧ ਇਕ ਗੰਭੀਰ ਅਪਰਾਧ ਹੈ ਜਿਸ ਦੀ ਸਜ਼ਾ ਦੋਸ਼ੀਆਂ ਨੂੰ ਬਿਨਾ ਦੇਰੀ ਮਿਲਣੀ ਚਾਹੀਦੀ ਹੈ |