17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੰਜਵੀਂ 'ਚੋਂ 100 ਫ਼ੀਸਦੀ ਅੰਕ ਹਾਸਿਲ ਕਰਨ ਵਾਲੇ 27 ਵਿਦਿਆਰਥੀਆਂ ਦਾ ਏ. ਡੀ. ਸੀ. ਵਲੋਂ ਸਨਮਾਨ

ਅਜੀਤ ਡੈਸਕ 19-05-2026
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਐਲਾਨੇ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਮਾਰਚ 2026 ਨਤੀਜਿਆਂ 'ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਉਹ 27 ਵਿਦਿਆਰਥੀ, ਜਿਨ੍ਹਾਂ ਨੇ 500 'ਚੋਂ 500 ਅੰਕ ਪ੍ਰਾਪਤ ਕੀਤੇ, ਨੂੰ ਏ. ਡੀ. ਸੀ. ਮੈਡਮ ਕੈਪਟਨ ਗੁਰਪ੍ਰੀਤ ਕੌਰ ਵਲੋਂ ਤਗਮੇ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਮਿੰਨੀ ਸਕੱਤਰੇਤ 'ਚ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਬੱਚੇ ਸਿਰਫ਼ ਆਪਣੇ ਪਰਿਵਾਰਾਂ ਹੀ ਨਹੀਂ, ਸਗੋਂ ਆਪਣੇ ਸਕੂਲਾਂ ਤੇ ਪੂਰੇ ਜ਼ਿਲ੍ਹੇ ਦਾ ਮਾਣ ਹਨ | ਉਨ੍ਹਾਂ ਕਿਹਾ ਕਿ ਛੋਟੀ ਉਮਰ 'ਚ ਕੀਤੀ ਮਿਹਨਤ ਅਤੇ ਲਗਨ ਹੀ ਭਵਿੱਖ ਦੀ ਸਫਲਤਾ ਦੀ ਨੀਂਹ ਬਣਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਉੱਚੇ ਟੀਚੇ ਨਿਰਧਾਰਿਤ ਕਰਕੇ ਜੀਵਨ 'ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹਰਜਿੰਦਰ ਕੌਰ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ 27 ਵਿਦਿਆਰਥੀਆਂ ਨੇ ਪੰਜਵੀਂ ਦੀ ਪ੍ਰੀਖਿਆ ਵਿਚ ਪੂਰੇ ਅੰਕ ਪ੍ਰਾਪਤ ਕਰਕੇ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਬੱਚਿਆਂ ਦੀ ਗੁਣਵੱਤਾ ਭਰਪੂਰ ਸਿੱਖਿਆ, ਨੈਤਿਕ ਵਿਕਾਸ ਤੇ ਅਕਾਦਮਿਕ ਪ੍ਰਗਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਮਾਪਿਆਂ ਨੂੰ ਵੀ ਬੱਚਿਆਂ ਦੀ ਪੜ੍ਹਾਈ ਵਿਚ ਸਹਿਯੋਗ ਦੇਣ ਲਈ ਵਧਾਈ ਦਿੱਤੀ | ਸਮਾਗਮ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਅਮਨਦੀਪ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਪਾਲ ਸਿੰਘ, ਬੀ. ਪੀ. ਈ. ਓ. ਚਰਨਜੀਤ ਸਿੱਧੂ, ਬੀ. ਪੀ. ਈ. ਓ. ਜਸਵਿੰਦਰ ਪਾਲ ਬੰਸਲ, ਬੀ. ਆਰ. ਸੀ. ਰਣਵੀਰ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ, ਵਿਦਿਆਰਥੀ ਅਤੇ ਮਾਪੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਇਕਬਾਲ ਸਿੰਘ ਬਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਅਗਲੀ ਖ਼ਬਰ ਸੜਕਾਂ ਦੀ ਉਸਾਰੀ ਕਰਨ ਵਾਲੇ ਮਜ਼ਦੂਰਾਂ ਦੀ ਸੁਰੱਖਿਆ ਨਾ-ਮਾਤਰ, ਲੇਬਰ ਵਿਭਾਗ ਸੁੱਤਾ ਕੁੰਭਕਰਨੀ ਨੀਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।