ਅੱਡਾ ਸਰਾਂ, 18 ਮਈ (ਮਸੀਤੀ)-ਗੁਰਦੁਆਰਾ ਬਾਬਾ ਬਿਸ਼ਨ ਸਿੰਘ ਜੀ ਚੜ੍ਹਦੀ ਪੱਤੀ ਕੰਧਾਲਾ ਜੱਟਾਂ ਦੀ ਸਮੂਹ ਕਮੇਟੀ ਤੇ ਸੰਗਤ ਦੀ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਾਹਿਬ ਵਿਖੇ ਹੋਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕਰਨ ਉਪਰੰਤ ਸ਼ੁਰੂ ਹੋਈ ਮੀਟਿੰਗ 'ਚ ਇਕਬਾਲ ਸਿੰਘ ਬਾਲੀ ਨੂੰ ਸਰਬਸੰਮਤੀ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ, ਸੈਕਟਰੀ ਮਨਜੀਤ ਸਿੰਘ ਨੂੰ ਸਕੱਤਰ ਤੇ ਮਨਜੀਤ ਸਿੰਘ ਧਾਲੀਵਾਲ ਨੂੰ ਉਪ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਅਵਤਾਰ ਸਿੰਘ ਅਤੇ ਸਮੂਹ ਸੰਗਤ ਵਲੋਂ ਨਵ ਨਿਯੁਕਤ ਪ੍ਰਧਾਨ ਇਕਬਾਲ ਸਿੰਘ ਬਾਲੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਮਨਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਧਾਲੀਵਾਲ, ਸਤਵਿੰਦਰ ਸਿੰਘ ਧਾਲੀਵਾਲ, ਸੁੱਚਾ ਸਿੰਘ ਨੰਬਰਦਾਰ, ਗੁਰਵਿੰਦਰ ਸਿੰਘ, ਹਰਵਿੰਦਰਪਾਲ ਸਿੰਘ, ਕੁਲਵਿੰਦਰ ਸਿੰਘ, ਸਰਵਣ ਸਿੰਘ ਪੰਚ, ਵਿਕਰਮਜੀਤ ਵਿਕੀ, ਸ਼ੌਕੀਨ ਸਿੰਘ, ਡਾ. ਜਗਤਾਰ ਸਿੰਘ, ਜਸਪਾਲ ਸਿੰਘ ਭੱਟੀ, ਰੇਸ਼ਮ ਸਿੰਘ, ਹਰਪ੍ਰੀਤ ਸਿੰਘ ਧਾਲੀਵਾਲ, ਅਵਤਾਰ ਸਿੰਘ, ਦੀਦਾਰ ਸਿੰਘ, ਅਮਰੀਕ ਸਿੰਘ ਬੱਬੀ, ਮਨਰਾਜ ਸਿੰਘ, ਹਰਨੂਰ ਕੌਰ, ਬੀਬੀ ਮਹਿੰਦਰ ਕੌਰ, ਮਹਿੰਦਰ ਸਿੰਘ ਬਿੱਲਾ ਆਦਿ ਮੌਜੂਦ ਸਨ |