17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੈਡੀਕਲ ਕੈਂਪ ਅੱਜ

ਅਜੀਤ ਡੈਸਕ 19-05-2026
ਗੜ੍ਹਦੀਵਾਲਾ, 18 ਮਈ (ਚੱਗਰ)-ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਪਿੰਡ ਬਾਹਗਾ ਵਿਖੇ 19 ਮਈ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ 'ਚ ਮੈਡੀਕਲ ਸਪੈਸ਼ਲਿਸਟ ਡਾਕਟਰ ਬਿਕਰਮਜੀਤ ਸਿੰਘ, ਹੱਡੀਆਂ ਦੇ ਮਾਹਿਰ ਡਾ. ਲਵਪ੍ਰੀਤ ਸਿੰਘ, ਅੱਖਾਂ ਦੇ ਮਾਹਿਰ ਡਾ. ਦਲੀਪ ਸਿੰਘ, ਦੰਦਾ ਦੇ ਮਾਹਿਰ ਡਾ. ਨਵਦੀਪ ਸਿੰਘ ਤੇ ਬੱਚਿਆਂ ਦੇ ਮਾਹਿਰ ਡਾ. ਰਾਹੁਲ ਭਾਰਤੀ ਮਰੀਜ਼ਾਂ ਦੀਆਂ ਹਰ ਪ੍ਰਕਾਰ ਦੀਆਂ ਬਿਮਾਰੀਆਂ ਦਾ ਮੁਆਇਨਾ ਕਰਨਗੇ | ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਕੈਂਪ 'ਚ ਹਰ ਵਰਗ ਦੇ ਮਰੀਜ਼ਾਂ ਦੇ ਖੂਨ ਦੇ ਟੈੱਸਟ ਮੁਫ਼ਤ ਕੀਤੇ ਜਾਣਗੇ ਅਤੇ ਲੋੜ ਅਨੁਸਾਰ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |
ਪਿਛਲੀ ਖ਼ਬਰ ਹੁਸ਼ਿਆਰਪੁਰ ਨੂੰ ਡੇਂਗੂ ਮੁਕਤ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ-ਆਸ਼ਿਕਾ ਜੈਨ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।