17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹੁਸ਼ਿਆਰਪੁਰ ਨੂੰ ਡੇਂਗੂ ਮੁਕਤ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ-ਆਸ਼ਿਕਾ ਜੈਨ

ਅਜੀਤ ਡੈਸਕ 19-05-2026
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਮੌਸਮੀ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਪੱਧਰ 'ਤੇ ਤਿਆਰੀਆਂ ਸੰਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਡੇਂਗੂ ਤੇ ਚਿਕਣਗੁਨੀਆਂ ਸੰਬੰਧੀ ਜਾਗਰੂਕਤਾ ਤੇ ਰੋਕਥਾਮ ਕਾਰਜਾਂ ਦੀ ਨਿਗਰਾਨੀ ਲਈ ਡੇਂਗੂ ਐਕਸ਼ਨ ਪਲਾਨ ਦੀ ਕੋਰ ਕਮੇਟੀ ਦਾ ਗਠਨ ਵੀ ਕੀਤਾ | ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਡੇਂਗੂ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਕੋਈ ਕਮੀ ਨਹੀਂ ਛੱਡੇਗਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਵਿਭਾਗਾਂ ਨੂੰ ਪੂਰੀ ਗੰਭੀਰਤਾ ਤੇ ਜ਼ਿੰਮੇਵਾਰੀ ਨਾਲ ਕੰਮ ਕਰਨਾ ਹੋਵੇਗਾ, ਤਾਂ ਜੋ ਜ਼ਿਲ੍ਹੇ ਵਿਚ ਡੇਂਗੂ ਤੇ ਚਿਕਣਗੁਨੀਆ ਦੇ ਮਾਮਲਿਆਂ ਨੂੰ ਫੈਲਣ ਤੋਂ ਰੋਕਿਆ ਜਾ ਸਕੇ | ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਲਾਕ ਪੱਧਰ 'ਤੇ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇ, ਉਨ੍ਹਾਂ ਨਗਰ ਨਿਗਮ ਤੇ ਨਗਰ ਕੌਂਸਲਾਂ ਨੂੰ ਵੀ ਇਸ ਮਾਮਲੇ ਵਿਚ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ | ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੇ ਵਲੰਟੀਅਰ ਵੀ ਇਸ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਘਰਾਂ ਅਤੇ ਦੁਕਾਨਾਂ ਦਾ ਸਰਵੇ ਕਰ ਰਹੇ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਏਡੀਜ਼ ਮੱਛਰ ਸਾਫ਼ ਪਾਣੀ 'ਚ ਪੈਦਾ ਹੁੰਦਾ ਹੈ ਅਤੇ ਇਹੀ ਮੱਛਰ ਡੇਂਗੂ ਅਤੇ ਚਿਕਣਗੁਨੀਆ ਵਰਗੀਆਂ ਬਿਮਾਰੀਆਂ ਦਾ ਮੁੱਖ ਕਾਰਨ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ, ਐਸ. ਡੀ. ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਮਨਦੀਪ ਕਮਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੈਡੀਕਲ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।