17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਮਾ ਜੱਟਾਂ 'ਚ ਸਕੂਲ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣਾਏ ਹਾਲ ਕਮਰੇ ਦਾ ਉਦਘਾਟਨ

ਅਜੀਤ ਡੈਸਕ 19-05-2026
ਕੋਟਫ਼ਤੂਹੀ, 18 ਮਈ (ਅਵਤਾਰ ਸਿੰਘ ਅਟਵਾਲ)-ਪਿੰਡ ਐਮਾ ਜੱਟਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਿਦਿਆਰਥੀਆਂ ਦੇ ਬੈਠਣ ਲਈ ਪਿੰਡ ਦੇ ਦਾਨੀ ਸੱਜਣ ਤੇ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਸਹਿਯੋਗ ਨਾਲ ਤਿਆਰ ਕੀਤੇ ਹਾਲ ਕਮਰੇ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਪਠਲਾਵਾ ਸੰਸਥਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਪਿੰਡ ਸਰਪੰਚ ਕਸ਼ਮੀਰ ਕÏਰ, ਸਮਾਜ ਸੇਵੀ ਸਤੀਸ਼ ਕੁਮਾਰ ਐਮਾ ਜੱਟਾਂ ਤੇ ਡਾ. ਸੰਜੀਵ ਕੁਮਾਰ ਆਦਿ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗ੍ਰਾਮ ਪੰਚਾਇਤ ਐਮਾ ਜੱਟਾਂ, ਪਿੰਡ ਦੇ ਦਾਨੀ ਸੱਜਣ ਤੇ ਇਲਾਕੇ ਦੀ ਨਾਮੀ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਸਹਿਯੋਗ ਨਾਲ ਬਣ ਕੇ ਤਿਆਰ ਹੋਇਆ, ਜਿਸ ਦਾ ਉਦਘਾਟਨ ਕੀਤਾ | ਇਸ ਮੌਕੇ ਲੈਕਚਰਾਰ ਤਰਸੇਮ ਪਠਲਾਵਾ, ਹੁਸਨ ਲਾਲ, ਡਾ. ਰਵਿੰਦਰ ਕੁਮਾਰ ਰਵੀ, ਬਹਾਦਰ ਸਿੰਘ, ਮਾ. ਜਗਤ ਰਾਮ, ਸੁਖਦੇਵ ਰਾਜ, ਲਖਵਿੰਦਰ ਕÏਰ, ਜਸਕਰਨ ਮੱਲ੍ਹੀ, ਸੀਤਾ ਦੇਵੀ, ਤਰਸੇਮ ਸਿੰਘ ਸਾਰੇ ਪੰਚਾਇਤ ਮੈਂਬਰ, ਲਖਵੀਰ ਸਿੰਘ ਬਾਠ, ਅਮਨਦੀਪ ਕੌਰ, ਅੰਕਿਤਾ, ਮੱਖਣ ਸਿੰਘ, ਬਲਵੀਰ ਸਿੰਘ ਐਕਸ ਆਰਮੀ, ਪ੍ਰਧਾਨ ਬਲਵੀਰ ਸਿੰਘ ਯੂ. ਕੇ., ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ, ਹਰਜੀਤ ਸਿੰਘ ਜੀਤਾ, ਪ੍ਰਭਜੋਤ ਸਿੰਘ ਪਠਲਾਵਾ ਆਦਿ ਹਾਜ਼ਰ ਸਨ ¢
ਪਿਛਲੀ ਖ਼ਬਰ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਜ਼ਿਲ੍ਹੇ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ 8 ਸੋਨੇ ਦੇ, 5 ਚਾਂਦੀ ਅਤੇ 5...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।