17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ਤਾਬਦੀ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ

ਅਜੀਤ ਡੈਸਕ 19-05-2026
ਗੜ੍ਹਦੀਵਾਲਾ, 18 ਮਈ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਮੀਰਪੁਰ ਕੋਟਲੀ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਆਗਮਨ ਪੁਰਬ (ਸ਼ਤਾਬਦੀ) ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ | ਜਿਸ 'ਚ ਕੌਮ ਦੇ ਵਿਦਵਾਨ ਕੀਰਤਨੀਏ ਭਾਈ ਗੁਰਜੰਟ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਅਮੋਲਕ ਸਿੰਘ ਪ੍ਰੀਤਮਪੁਰੇ ਵਾਲੇ, ਭਾਈ ਬਲਵੀਰ ਸਿੰਘ ਛੋੜੀਆਂ ਤੇ ਵਿਦਵਾਨ ਢਾਡੀ ਗਿਆਨੀ ਪਰਮਿੰਦਰ ਸਿੰਘ ਅਮੋਲਕ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਤੇ ਭਾਈ ਹਰਮਿੰਦਰ ਸਿੰਘ ਸਹਿਜ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਇਸ ਮੌਕੇ ਡਾ. ਹਰਮਿੰਦਰ ਸਿੰਘ, ਜਸਵਿੰਦਰ ਸਿੰਘ, ਆਤਮਾ ਸਿੰਘ, ਅਰਜਨ ਸਿੰਘ, ਪ੍ਰੀਤਮ ਸਿੰਘ, ਗੁਰਸੇਵਕ ਸਿੰਘ, ਹਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਅਮਰਜੀਤ ਸਿੰਘ, ਉਂਕਾਰ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਸਦੀਪ ਸਿੰਘ, ਦਲਜੀਤ ਸਿੰਘ, ਪਵਿੱਤਰ ਸਿੰਘ, ਸੁਖਬੀਰ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ, ਪ੍ਰਭਜੋਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਐਮਾ ਜੱਟਾਂ 'ਚ ਸਕੂਲ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣਾਏ ਹਾਲ ਕਮਰੇ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।