17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੜ੍ਹਸ਼ੰਕਰ ਨਗਰ ਕੌਂਸਲ ਦੇ 61 'ਚੋਂ 60 ਨਾਮਜ਼ਦਗੀ ਪੇਪਰ ਸਹੀ ਪਾਏ ਗਏ, ਇਕ ਨਾਮਜ਼ਦਗੀ ਪੇਪਰ ਰੱਦ

ਅਜੀਤ ਡੈਸਕ 19-05-2026
ਗੜ੍ਹਸ਼ੰਕਰ, 18 ਮਈ (ਧਾਲੀਵਾਲ)-ਨਗਰ ਕੌਂਸਲ ਗੜ੍ਹਸ਼ੰਕਰ ਦੇ 13 ਵਾਰਡਾਂ ਲਈ ਕੁਲ 61 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ ਸਨ, ਜਿਨ੍ਹਾਂ 'ਚੋਂ 60 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੇਪਰ ਸਹੀ ਪਾਏ ਗਏ ਹਨ | ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ ਸੰਜੀਵ ਕੁਮਾਰ ਗੌੜ ਨੇ ਦੱਸਿਆ ਕਿ 60 ਉਮੀਦਵਾਰਾਂ ਦੇ ਪੇਪਰ ਸਹੀ ਪਾਏ ਗਏ ਹਨ ਤੇ ਵਾਰਡ ਨੰਬਰ 7 ਤੋਂ ਉਮੀਦਵਾਰ ਭਾਵਨਾ ਕ੍ਰਿਪਾਲ ਵਲੋਂ ਕਾਂਗਰਸ ਪਾਰਟੀ ਅਤੇ ਆਜ਼ਾਦ ਤੌਰ 'ਤੇ 2 ਵੱਖ-ਵੱਖ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ ਸਨ | ਉਨ੍ਹਾਂ ਵਲੋਂ ਆਜ਼ਾਦ ਉਮੀਦਵਾਰ ਵਜੋਂ ਦਾਖ਼ਲ ਕੀਤੇ ਨਾਮਜ਼ਦਗੀ ਪੇਪਰ ਰੱਦ ਕਰਨ ਦੀ ਕੀਤੀ ਗਈ ਬੇਨਤੀ 'ਤੇ ਉਨ੍ਹਾਂ ਦਾ ਆਜ਼ਾਦ ਉਮੀਦਵਾਰ ਵਾਲਾ ਨਾਮਜ਼ਦਗੀ ਪੇਪਰ ਰੱਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 19 ਮਈ ਨੂੰ ਨਾਮਜ਼ਦਗੀ ਪੇਪਰ ਵਾਪਸ ਲਏ ਜਾ ਸਕਣਗੇ ਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ |
ਪਿਛਲੀ ਖ਼ਬਰ ਜੁਆਇੰਟ ਫੋਰਮ ਦੇ ਆਗੂਆਂ ਵਲੋਂ ਵਧੀਕ ਨਿਗਰਾਨ ਇੰਜੀਨੀਅਰ ਨੂੰ ਸੰਘਰਸ਼ ਦੀ ਚਿਤਾਵਨੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।