17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਿ੍ਸ਼ੀ ਵਿਗਿਆਨ ਕੇਂਦਰ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਲਾਇਆ ਜਾਗਰੂਕਤਾ ਕੈਂਪ

ਅਜੀਤ ਡੈਸਕ 19-05-2026
ਹੁਸ਼ਿਆਰਪੁਰ, 18 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੀ. ਏ. ਯੂ. ਦੇ ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਮਾਹਿਲਪੁਰ ਬਲਾਕ ਦੇ ਖਾਦ ਤੇ ਬੀਜ ਵਿਕੇ੍ਰਤਾਵਾਂ ਲਈ ਕੇ. ਵੀ. ਕੇ. ਵਿਖੇ ਜਾਗਰੂਕਤਾ ਕੈਂਪ ਲਾਇਆ | ਕਿ੍ਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਕੈਂਪ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ 'ਚ ਕਈ ਫ਼ਸਲਾਂ ਵਿਚ ਖਾਦਾਂ ਦੀ ਅਸੰਤੁਲਿਤ ਵਰਤੋਂ ਦੇਖੀ ਜਾ ਰਹੀ ਹੈ, ਜਿਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਨੇ ਖਾਦ ਤੇ ਬੀਜ ਵਿਕੇ੍ਰਤਾਵਾਂ ਨੂੰ ਮਿੱਟੀ ਅਤੇ ਪਾਣੀ ਦੀ ਜਾਂਚ ਸਮੇਤ ਕੇ. ਵੀ. ਕੇ. ਵਿਖੇ ਉਪਲਬਧ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਡੀਲਰਾਂ ਨੂੰ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਲਈ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਉਣ ਲਈ ਸਲਾਹ ਦੇਣ ਲਈ ਉਤਸ਼ਾਹਿਤ ਕੀਤਾ | ਕੈਂਪ ਦੌਰਾਨ ਸਹਿਯੋਗੀ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਗੁਰਪ੍ਰਤਾਪ ਸਿੰਘ ਨੇ ਝੋਨਾ, ਸਾਉਣੀ ਮੱਕੀ ਤੇ ਹੋਰ ਫ਼ਸਲਾਂ ਵਿਚ ਖਾਦ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਸਹਾਇਕ ਪ੍ਰੋਫੈਸਰ (ਸਬਜ਼ੀਆਂ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਨੇ ਸਬਜ਼ੀਆਂ ਤੇ ਫਲਾਂ ਦੀਆਂ ਫ਼ਸਲਾਂ ਵਿਚ ਮਿੱਟੀ ਪਰਖ ਆਧਾਰਤ ਖਾਦ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਸਲਾਹ ਦਿੱਤੀ | ਉਨ੍ਹਾਂ ਨੂੰ ਪੀ. ਏ. ਯੂ. ਦੁਆਰਾ ਸਿਫ਼ਾਰਸ਼ ਕੀਤੀਆਂ ਘੱਟ ਮਿਆਦ ਵਾਲੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਕਿ ਪੀ. ਆਰ. 126 ਤੇ ਨਵੀਂ ਕਿਸਮ ਪੀ. ਆਰ. 133 ਨੂੰ ਅਪਣਾਉਣ ਲਈ ਵੀ ਉਤਸ਼ਾਹਿਤ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸਿਮਰਨਜੀਤ ਸਿੰਘ ਨੇ ਵਿਕੇ੍ਰਤਾਵਾਂ ਨੂੰ ਖਾਦ ਤੇ ਬੀਜ ਵਿਕਰੀ ਦਾ ਰਿਕਾਰਡ ਰੱਖਣ ਬਾਰੇ ਜਾਣਕਾਰੀ ਦਿੱਤੀ | ਖੇਤੀਬਾੜੀ ਵਿਕਾਸ ਅਫ਼ਸਰ ਮਾਹਿਲਪੁਰ ਡਾ. ਹਰਪ੍ਰੀਤ ਸਿੰਘ ਨੇ ਇਨਪੁੱਟ ਡੀਲਰਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਮਿਲ ਕੇ ਕਿਸਾਨਾਂ 'ਚ ਸਿਫ਼ਾਰਸ਼ ਕੀਤੀਆਂ ਤਕਨੀਕਾਂ ਦਾ ਪ੍ਰਸਾਰ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ | ਪ੍ਰੋਗਰਾਮ ਦੀ ਸਮਾਪਤੀ ਵਿਚਾਰ-ਵਟਾਂਦਰੇ ਨਾਲ ਹੋਈ, ਜਿਸ ਦੌਰਾਨ ਖਾਦ ਤੇ ਬੀਜ ਵਿਕੇ੍ਰਤਾਵਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ |
ਪਿਛਲੀ ਖ਼ਬਰ ਕੁਇਜ਼ ਮੁਕਾਬਲੇ 'ਚ ਬਾਬਾ ਜ਼ੋਰਾਵਰ ਸਿੰਘ ਹਾਊਸ ਦੀ ਟੀਮ ਰਹੀ ਜੇਤੂ ਅਗਲੀ ਖ਼ਬਰ ਜੁਆਇੰਟ ਫੋਰਮ ਦੇ ਆਗੂਆਂ ਵਲੋਂ ਵਧੀਕ ਨਿਗਰਾਨ ਇੰਜੀਨੀਅਰ ਨੂੰ ਸੰਘਰਸ਼ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।