17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਨੂੰ ਸਫਲ ਉੱਦਮੀ ਬਣਨ ਲਈ ਕੀਤਾ ਪ੍ਰੇਰਿਤ

ਅਜੀਤ ਡੈਸਕ 19-05-2026
ਹੁਸ਼ਿਆਰਪੁਰ, 18 ਮਈ (ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ | ਪ੍ਰੋਗਰਾਮ ਦਾ ਸੰਚਾਲਨ ਡਾ. ਸਿਮੀ ਪ੍ਰਕਾਸ਼ ਨੇ ਕੀਤਾ ਜਿਸ ਦੌਰਾਨ ਵਿਦਿਆਰਥੀਆਂ ਨੂੰ ਉਦਯਮਤਾ ਦੇ ਵੱਖ-ਵੱਖ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ | ਡਾ. ਸਿਮੀ ਪ੍ਰਕਾਸ਼ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਕ ਸਫਲ ਉਦਮੀ ਬਣਨ ਲਈ ਰਚਨਾਤਮਕ ਸੋਚ, ਲੀਡਰਸ਼ਿਪ, ਫੈਸਲਾ ਲੈਣ ਦੀ ਯੋਗਤਾ ਤੇ ਜੋਖ਼ਮ ਉਠਾਉਣ ਦਾ ਹੌਸਲਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਨਵਾਂ ਕਾਰੋਬਾਰ ਸ਼ੁਰੂ ਕਰਨ ਦੀ ਪ੍ਰਕਿਰਿਆ, ਨਵੇਂ ਵਿਚਾਰਾਂ ਦੀ ਤਿਆਰੀ, ਜੋਖ਼ਮ ਪ੍ਰਬੰਧਨ, ਨਵੀਨਤਾ ਤੇ ਬਾਜ਼ਾਰ ਦੀ ਸਮਝ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੇ ਵਿਅਖਿਆਨ ਨੇ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ ਤੇ ਨਵੀਂ ਸੋਚ ਨੂੰ ਉਤਸ਼ਾਹਿਤ ਕੀਤਾ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਜੈਸਿਕਾ ਬਾਹਰਾ ਹਾਜ਼ਰ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਦੌਰ ਵਿਚ ਆਤਮਨਿਰਭਰ ਬਣਨਾ ਤੇ ਆਪਣੇ ਵਿਚਾਰਾਂ ਨੂੰ ਹਕੀਕਤ ਵਿਚ ਬਦਲਣਾ ਸਮੇਂ ਦੀ ਲੋੜ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਤੇ ਮਿਹਨਤ ਦੇ ਜ਼ਰੀਏ ਉਨ੍ਹਾਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਰਸ਼ਮੀ ਸ਼ਰਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਤੇ ਉਨ੍ਹਾਂ ਨੂੰ ਵਿਵਹਾਰਿਕ ਜੀਵਨ ਲਈ ਤਿਆਰ ਕਰਦੇ ਹਨ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਉਦਯਮਤਾ ਦੀਆਂ ਬਾਰੀਕੀਆਂ ਨੂੰ ਨੇੜੇ ਤੋਂ ਸਮਝਿਆ | ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮਨਿਰਭਰਤਾ ਤੇ ਲੀਡਰਸ਼ਿਪ ਦੀ ਭਾਵਨਾ ਵੀ ਵਿਕਸਿਤ ਕੀਤੀ | ਵਿਦਿਆਰਥੀਆਂ ਨੇ ਭਵਿੱਖ ਵਿਚ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਕੈਪਟਨ ਸੋਹਨ ਸਿੰਘ ਪਾਥੇ ਦਾ ਦਿਹਾਂਤ, ਸਸਕਾਰ ਅੱਜ ਅਗਲੀ ਖ਼ਬਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।