17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪਿੰਡ ਮੀਰਪੁਰ ਕੋਟਲੀ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ

ਅਜੀਤ ਡੈਸਕ 19-05-2026
ਦਸੂਹਾ, 18 ਮਈ (ਭੁੱਲਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਮੀਰਪੁਰ ਕੋਟਲੀ ਵਿਖੇ ਭਗਤ ਰਵਿਦਾਸ ਮਹਾਰਾਜ ਦੇ 650 ਸਾਲਾ ਆਗਮਨ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਸਜਾਇਆ | ਇਸ ਮੌਕੇ ਮੁੱਖ ਬੁਲਾਰੇ ਜਸਵਿੰਦਰ ਸਿੰਘ ਧੁੱਗਾ ਨੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਭਗਤ ਰਵਿਦਾਸ ਮਹਾਰਾਜ ਦੇ 650 ਸਾਲਾ ਆਗਮਨ ਪੁਰਬ ਸ਼ਤਾਬਦੀ ਦੀਆਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੀ ਜੀਵਨ ਸੰਬੰਧੀ ਚਾਨਣਾ ਪਾਇਆ | ਉਨ੍ਹਾਂ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ, ਜਿਸ 'ਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਸਾਹਿਬ ਭਾਈ ਗੁਰਜੰਟ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ, ਭਾਈ ਸਾਹਿਬ ਭਾਈ ਅਮੋਲਕ ਸਿੰਘ ਪ੍ਰੀਤਮਪੁਰੇ ਵਾਲੇ, ਭਾਈ ਬਲਵੀਰ ਸਿੰਘ ਛੋੜੀਆਂ, ਵਿਦਵਾਨ ਢਾਡੀ ਗਿਆਨੀ ਪਰਮਿੰਦਰ ਸਿੰਘ ਅਮੋਲਕ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ, ਆਤਮਾ ਸਿੰਘ, ਅਰਜਨ ਸਿੰਘ, ਪ੍ਰੀਤਮ ਸਿੰਘ, ਗੁਰਸੇਵਕ ਸਿੰਘ, ਹਰ ਦਿਆਲ ਸਿੰਘ, ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਅਮਰਜੀਤ ਸਿੰਘ, ਇਨਕਾਰ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਸਦੀਪ ਸਿੰਘ, ਦਲਜੀਤ ਸਿੰਘ, ਪਵਿੱਤਰ ਸਿੰਘ, ਸੁਖਬੀਰ ਸਿੰਘ, ਗੁਰਚਰਨ ਸਿੰਘ, ਦਰਸ਼ਨ ਸਿੰਘ, ਪ੍ਰਭਜੋਤ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ |
ਪਿਛਲੀ ਖ਼ਬਰ ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਆਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਮਨਾਈ ਅਗਲੀ ਖ਼ਬਰ ਵਿਧਾਇਕ ਇਯਾਲੀ ਤੇ ਤਰਸੇਮ ਸਿੰਘ ਜੱਸੋਵਾਲ ਦਾ ਮੁਕੇਰੀਆਂ ਪਹੁੰਚਣ 'ਤੇ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।