26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਐਨ. ਸੀ. ਸੀ. ਕੈਂਪ 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਗੋਲਡ ਮੈਡਲ

ਅਜੀਤ ਡੈਸਕ 20-05-2026
ਹੁਸ਼ਿਆਰਪੁਰ, 19 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੋਪੜ ਵਿਖੇ ਐਨ.ਸੀ.ਸੀ. ਵਲੋਂ 10 ਦਿਨਾਂ ਦਾ ਕੈਂਪ ਲਗਾਇਆ ਗਿਆ | ਜਿਸ 'ਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਨਾਲ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ | ਕੈਂਪ ਦੌਰਾਨ ਕਰਵਾਈਆਂ ਗਈਆਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ, ਅਨੁਸ਼ਾਸਨ ਅਤੇ ਸਮਰਪਣ ਨਾਲ ਸਕੂਲ ਦਾ ਨਾਮ ਚਮਕਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਡਾਇਰੈਕਟਰ ਉਰਮਿਲ ਸੂਦ ਨੇ ਦੱਸਿਆ ਕਿ ਐਨ.ਸੀ.ਸੀ. ਏ.ਐਨ.ਓ. ਆਕਾਸ਼ ਬੱਗਾ ਦੀ ਅਗਵਾਈ ਹੇਠ ਉਨ੍ਹਾਂ ਦੇ 18 ਵਿਦਿਆਰਥੀਆਂ ਨੇ ਕੈਂਪ 'ਚ ਭਾਗ ਲਿਆ ਸੀ | ਕੈਂਪ ਦੌਰਾਨ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਿੰਨ ਗੋਲਡ ਮੈਡਲ ਹਾਸਲ ਕੀਤੇ | ਵਿਦਿਆਰਥਣ ਪੀਹੂ ਸੂਰਯਵੰਸ਼ੀ ਨੇ ਖੋ-ਖੋ 'ਚ, ਜਦਕਿ ਸਿਮਰਪ੍ਰੀਤ ਕੌਰ ਨੇ ਫਾਇਰਿੰਗ ਤੇ ਚਨਪ੍ਰੀਤ ਸਿੰਘ ਨੇ ਟੈਂਟ ਪਿਚਿੰਗ ਮੁਕਾਬਲੇ 'ਚ ਗੋਲਡ ਮੈਡਲ ਪ੍ਰਾਪਤ ਕਰਕੇ ਸਮੂਹ ਸਟਾਫ਼ ਨੂੰ ਮਾਣ ਮਹਿਸੂਸ ਕਰਵਾਇਆ | ਡਾਇਰੈਕਟਰ ਸੂਦ ਨੇ ਜੇਤੂਆਂ ਤੇ ਐਨ.ਸੀ.ਸੀ. ਏ.ਐਨ.ਓ. ਬੱਗਾ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਬੋਰਵੈੱਲ 'ਚ ਡਿਗੇ ਬੱਚੇ ਗੁਰਕਰਨ ਸਿੰਘ ਨੂੰ ਜ਼ਿਲ੍ਹਾ ਹਸਪਤਾਲ ਨੇ ਸਫਲ ਇਲਾਜ ਉਪਰੰਤ ਘਰ ਭੇਜਿਆ ਅਗਲੀ ਖ਼ਬਰ ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ, ਬੱਚਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।